ਨਵੀਂ ਦਿੱਲੀ, 27 ਅਕਤੂਬਰ
ਦਿੱਲੀ ਸਰਕਾਰ ਦੇ ਮੰਤਰੀ ਮੰਡਲ ਨੇ ਸ਼ਹਿਰ ਦੇ ਬਜ਼ੁਰਗਾਂ ਲਈ ਸ਼ੁਰੂ ਕੀਤੀ ਮੁਫ਼ਤ ਤੀਰਥ ਯਾਾਤਰਾ ਯੋਜਨਾ ਵਿੱਚ ਅਯੁੱਧਿਆ ਨੂੰ ਸ਼ਾਮਲ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਰੋਨਾ ਕਾਰਨ ਸਾਲ ਤੋਂ ਬੰਦ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਹੀਨੇ ਦੇ ਅੰਦਰ ਬਹਾਲ ਕੀਤਾ ਜਾ ਸਕਦਾ ਹੈ।