ਨੈਸ਼ਨਲ ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ : The Tribune India

ਨੈਸ਼ਨਲ ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ

ਨੈਸ਼ਨਲ ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ

ਪਰਮਜੀਤ ਸਿੰਘ ਪੰਮਾ ਪੁਲੀਸ ਅਧਿਕਾਰੀਆਂ ਨੂੰ ਪੱਤਰ ਦਿੰਦੇ ਹੋਏ।-ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 29 ਨਵੰਬਰ

ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਭਾਰਦਵਾਜ ਦੀ ਆਤਮਹੱਤਿਆ ਦੇ ਸਬੰਧ ਵਿੱਚ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਦੇ ਨਾਂ ਮੰਗ ਪੱਤਰ ਸੌਂਪ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਪਾਰਟੀ ਦੀ ਕੌਮੀ ਜਨਰਲ ਸਕੱਤਰ ਬਿੰਦੀਆ ਮਲਹੋਤਰਾ, ਕੌਮੀ ਅਕਾਲੀ ਦਲ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਭਾਵਨਾ ਧਵਨ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਰਵਾਹ, ਤਰਲੋਚਨ ਸਿੰਘ ਤੇ ਵਿਸ਼ਾਲ ਸਮੇਤ ਕਈ ਹੋਰ ਹਾਜ਼ਰ ਸਨ।

ਪਰਮਜੀਤ ਸਿੰਘ ਪੰਮਾ ਨੇ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਸਕੱਤਰ ਸੰਦੀਪ ਭਾਰਦਵਾਜ ਨੇ 24 ਨਵੰਬਰ 2022 ਨੂੰ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਨਸਰੋਵਰ ਗਾਰਡਨ ਦੇ ਵਾਰਡ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਹੋਣ ’ਤੇ ਆਤਮ-ਹੱਤਿਆ ਕਰਨ ਵਾਲੇ ਲੋਕ ਆਪਣੀ ਜਾਨ ਲੈਣ ਦਾ ਕਦਮ ਵੀ ਚੁੱਕ ਸਕਦੇ ਹਨ। ਜਲਦ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਗ ਪੱਤਰ ਸੌਂਪ ਕੇ ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ਦੀ ਸੀਬੀਆਈ ਜਾਂਚ ਦੀ ਮੰਗ ਕਰਾਂਗੇ। ਬਿੰਦੀਆ ਮਲਹੋਤਰਾ ਨੇ ਕਿਹਾ ਕਿ ਸੰਦੀਪ ਭਾਰਦਵਾਜ ਵਰਗੇ ਵਿਅਕਤੀ ਦੀ ਟਿਕਟ ਕੱਟੀ ਗਈ ਜਿਸ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਦਿਨ-ਰਾਤ ਕੰਮ ਕੀਤਾ ਅਤੇ ਜਿੱਥੇ ਵੀ ਚੋਣਾਂ ਹੋਈਆਂ, ਪਾਰਟੀ ਦੇ ਹਿੱਤ ਲਈ ਦਿਨ-ਰਾਤ ਪ੍ਰਚਾਰ ਕੀਤਾ। ਟਿਕਟ ਇੱਕ ਅਜਿਹੇ ਵਿਅਕਤੀ ਨੂੰ ਦਿੱਤੀ ਗਈ ਜਿਸ ਦਾ ਪਾਰਟੀ ਨਾਲ ਦੂਰ ਦਾ ਵੀ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਸ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All