ਨਵੀਂ ਦਿੱਲੀ, 28 ਮਈ
ਦਿੱਲੀ ਮੈਟਰੋ ਪੁਲੀਸ ਦੀਆਂ ਹਦਾਇਤਾਂ ਤੋਂ ਬਾਅਦ ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸੀ ਗੇਟਾਂ ਨੂੰ ਯਾਤਰੀਆਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ ਪਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵਿਚ ਇੰਟਰਚੇਂਜ ਸਹੂਲਤਾਂ ਉਪਲਬਧ ਹਨ। ਪਹਿਲਵਾਨਾਂ ਦੇ ਸੰਘਰਸ਼ ਨੂੰ ਦੇਖਦਿਆਂ ਸਿੰਘੂ ਬਾਰਡਰ ‘ਤੇ ਇੱਕ ਸਕੂਲ ਵਿੱਚ ਆਰਜ਼ੀ ਜੇਲ੍ਹ ਬਣਾਉਣ ਦੇ ਹੁਕਮ ਦਿੱਤੇ ਗਏ ਹਨ ਪਰ ਇਹ ਹੁਕਮ ਦਿੱਲੀ ਦੀ ਮੇਅਰ ਨੇ ਮੰਨਣ ਤੋਂ ਇਨਕਾਰ ਕਰਦਿਆਂ ਸਕੂਲ ਵਿਚ ਜੇਲ੍ਹ ਬਣਾਉਣ ਤੋਂ ਇਨਕਾਰ ਕਰ ਦਿੱਤਾ ਹੈ।