ਸਰਕਾਰ ਨੇ ਕਦੇ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ: ਜਾਵੜੇਕਰ

ਸਰਕਾਰ ਨੇ ਕਦੇ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ: ਜਾਵੜੇਕਰ

ਨਵੀਂ ਦਿੱਲੀ, 27 ਜਨਵਰੀ

ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਵਾਪਸੀ ਹਿੰਸਾ ਤੋਂ ਇੱਕ ਦਿਨ ਮਗਰੋਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋਣ ਬਾਰੇ ਕਦੇ ਕੋਈ ਗੱਲ ਨਹੀਂ ਕੀਤੀ ਅਤੇ ਕਿਹਾ ਕਿ ਜਿਹੜੇ ਲੋਕ ਚੋਣਾਂ ਹਾਰ ਗਏ ਹਨ ਉਹ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੇਂਦਰੀ ਵਜ਼ਾਰਤ ਦੀ ਮੀਟਿੰਗ ਮਗਰੋਂ ਜਾਵੜੇਕਰ ਨੇ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਕਦੇ ਨਹੀਂ ਕਿਹਾ ਕਿ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ ਹਨ। ਕੀ ਤੁਸੀਂ ਕਦੇ ਸੁਣਿਆ ਕਿ ਅਸੀਂ ਅਜਿਹਾ ਕਿਹਾ ਹੋਵੇ।’’ ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ 11ਵੇਂ ਗੇੜ ਦੀ ਗੱਲਬਾਤ ਮਗਰੋਂ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਤਿੰਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦੀ ਤਜਵੀਜ਼ ਬਾਰੇ ਮੁੜ ਤੋਂ ਵਿਚਾਰ ਕਰੇ, ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਭਾਜਪਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਜਾਵੜੇਕਰ ਨੇ ਕਿਹਾ ਕਿ ਜਿਹੜੇ ਲੋਕ ਚੋਣ ਹਾਰ ਗਏ ਹਨ, ਉਸ ਕਿਸੇ ਨਾ ਕਿਸੇ ਢੰਗ ਰਾਹੀਂ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ ਕਾਂਗਰਸ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨਾਂ ਦੇ ਸਖ਼ਤ ਰੁਖ਼ ਲਈ ਵਿਦੇਸ਼ੀ ਤਾਕਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਕਿ ਜਦੋਂ ਅੰਦੋਲਨ ਦੀ ‘ਪਵਿੱਤਰਤਾ’ ਖ਼ਤਮ ਹੋ ਜਾਵੇ ਤਾਂ ਕੋਈ ਹੱਲ ਸੰਭਵ ਨਹੀਂ ਹੈ।’’

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All