ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਸਰਕਾਰ ਖੁਦ ਭ੍ਰਿਸ਼ਟ: ਕਾਂਗਰਸ : The Tribune India

ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਸਰਕਾਰ ਖੁਦ ਭ੍ਰਿਸ਼ਟ: ਕਾਂਗਰਸ

ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਸਰਕਾਰ ਖੁਦ ਭ੍ਰਿਸ਼ਟ: ਕਾਂਗਰਸ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ।

ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਸਤੰਬਰ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੀ ਆਵਾਜ਼ ਬੁਲੰਦ ਕਰਨ ਵਾਲੀ ਦਿੱਲੀ ਸਰਕਾਰ ਦੇ ਅੱਠ ਸਾਲਾਂ ਦੌਰਾਨ ਇੱਕ ਤੋਂ ਬਾਅਦ ਇੱਕ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲੇ, ਡੀਟੀਸੀ ਬੱਸ ਖਰੀਦ ਅਤੇ ਰੱਖ-ਰਖਾਅ, ਕਲਾਸ ਰੂਮ ਘੁਟਾਲੇ ਤੋਂ ਬਾਅਦ ਹੁਣ ਮਨੀਸ਼ ਸਿਸੋਦੀਆ ਦੀ ਸੁਰੱਖਿਆ ਹੇਠ ਦਿੱਲੀ ਕਾਂਗਰਸ ਨੇ ਦਿੱਲੀ ਅਰਬਨ ਸ਼ੈੱਲਟਰ ਡਿਵੈਲਪਮੈਂਟ ਬੋਰਡ (ਡੀਯੂਐਸਆਈਬੀ) ਦੇ ਕਥਿਤ ਟਾਇਲਟ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਦੀ ਸ਼ਿਕਾਇਤ ਉਪ ਰਾਜਪਾਲ ਨੂੰ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਵਿੱਚ ਦਿੱਲੀ ਕਾਂਗਰਸ ਨੇ ਮੰਗ ਕੀਤੀ ਕਿ ਉਪ ਰਾਜਪਾਲ ਨੂੰ ਟਾਇਲਟ ਘੁਟਾਲੇ ਦੀ ਮੁੱਢਲੀ ਜਾਂਚ ਕਰਵਾ ਕੇ ਜਲਦੀ ਤੋਂ ਜਲਦੀ ਐਫਆਈਆਰ ਦਰਜ ਕਰਵਾਉਣੀ ਚਾਹੀਦੀ ਹੈ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਘੁਟਾਲੇ ਬਾਰੇ ਮੰਤਰੀ ਮਨੀਸ਼ ਸਿਸੋਦੀਆ ਦਾ ਅਸਤੀਫਾ ਲੈਣ। ਸੂਬਾ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਪ੍ਰਧਾਨ ਅਨਿਲ ਕੁਮਾਰ ਨੇ ਦੱਸਿਆ ਕਿ ਦਿੱਲੀ ਦੇ ਜੇ.ਜੇ. ਕਲੱਸਟਰ ਅਤੇ ਝੁੱਗੀ-ਝੌਪੜੀ ਵਾਲੇ ਖੇਤਰਾਂ ਵਿੱਚ ਟਾਇਲਟ ਦੀ ਸੁਵਿਧਾ ਲਈ 725 ਪਖਾਨਿਆਂ ‘ਤੇ ਸਾਲਾਨਾ 42 ਕਰੋੜ ਰੁਪਏ ਦਾ ਖਰਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਿਸੋਦੀਆ ਨੇ ਪਖਾਨੇ ਬਣਾਉਣ ਸਬੰਧੀ ਟੈਂਡਰ ਉਸੇ ਕੰਪਨੀ ਨੂੰ ਦਿੱਤਾ ਸੀ ਜਿਸ ‘ਤੇ ਉਸ ਨੇ 27 ਜਨਵਰੀ 2022 ਨੂੰ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਸੀ। ਇਸ ਕੰਪਨੀ ‘ਤੇ 10 ਮਈ 2022 ਨੂੰ ਪਾਬੰਦੀ ਲਗਾਈ ਗਈ ਸੀ। ਟੈਂਡਰ ਪ੍ਰਕਿਰਿਆ ਵਿੱਚ ਇੱਕ ਹੋਰ ਸਵਾਲ ਉੱਠਦਾ ਹੈ ਕਿ ਵਿਭਾਗ ਨੇ ਸਾਈਨਾਥ ਸੇਲਜ਼ ਐਂਡ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਨੂੰ ਟੈਂਡਰ ਕਿਵੇਂ ਦਿੱਤਾ ਜਦੋਂ ਹਾਈ ਕੋਰਟ ਵੱਲੋਂ ਮਾੜੀ ਕਾਰਗੁਜ਼ਾਰੀ ’ਤੇ ਰੋਕ ਵਿੱਚ ਰਾਹਤ ਨਹੀਂ ਮਿਲੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All