ਮਨਾਲੀ ਦੇ ਹੋਟਲ ’ਚ ਪਤਨੀ ਦੇ ਦੋਸਤ ਦੀ ਹੱਤਿਆ ਬਾਅਦ ਪਤੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਮਨਾਲੀ ਦੇ ਹੋਟਲ ’ਚ ਪਤਨੀ ਦੇ ਦੋਸਤ ਦੀ ਹੱਤਿਆ ਬਾਅਦ ਪਤੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਸ਼ਿਮਲਾ, 24 ਜੂਨ

ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿਚਲੇ ਹੋਟਲ ਵਿੱਚ ਪਤੀ ਨੇ ਆਪਣੀ ਪਤਨੀ ਦੇ ਦੋਸਤ ਦਾ ਕਤਲ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਤੀ ਵੱਲੋਂ ਚਲਾਈ ਗੋਲੀ ’ਚ ਪਤਨੀ ਵੀ ਗੰਭੀਰ ਜ਼ਖ਼ਮੀ ਹੋ ਗਈ। ਕੁੱਲੂ ਦੇ ਐੱਸਪੀ ਗੁਰਦੇਵ ਸ਼ਰਮਾ ਨੇ ਦੱਸਿਆ ਕਿ ਦਿੱਲੀ ਦੀਆਂ ਦੋ ਔਰਤਾਂ, ਜਿਨ੍ਹਾਂ ਵਿੱਚੋਂ ਇੱਕ ਵਿਆਹੁਤਾ ਹੈ, ਮਨਾਲੀ ਦੇ ਹੋਟਲ ਵਿੱਚ ਰੁਕੀਆਂ ਹੋਈਆਂ ਸਨ। ਉਨ੍ਹਾਂ ਨੇ ਵੀਰਵਾਰ ਰਾਤ ਸੰਨੀ ਨਾਂ ਦੇ ਦੋਸਤ, ਜੋ ਗੁੜਗਾਉਂ ਦਾ ਸੀ, ਨੂੰ ਕਮਰੇ 'ਚ ਬੁਲਾਇਆ ਸੀ। ਅਗਲੀ ਸਵੇਰ ਵਿਆਹੁਤਾ ਦਾ ਪਤੀ ਹੋਟਲ ਪਹੁੰਚਿਆ ਅਤੇ ਆਪਣੀ ਪਤਨੀ ਨੂੰ ਸੰਨੀ ਨਾਲ ਦੇਖ ਕੇ ਸੰਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ| ਔਰਤ ਮੁਤਾਬਕ ਉਸ ਦੇ ਪਤੀ ਨੇ ਸੰਨੀ ਦਾ ਕਤਲ ਕਰਨ ਤੋਂ ਬਾਅਦ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਅਪਰਾਧ ਵਿੱਚ ਔਰਤਾਂ ਦੀ ਕੋਈ ਭੂਮਿਕਾ ਨਜ਼ਰ ਨਹੀਂ ਆ ਰਹੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All