Pakistan 'ਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ 'ਆਪ' ਲਈ ਸਬਕ: BJP
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਪਾਕਿਸਤਾਨ 'ਤੇ ਆਪਣੇ ਸਿੱਖ ਘੱਟ-ਗਿਣਤੀਆਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਗਾਉਂਦਿਆਂ ਤਿੱਖਾ ਹਮਲਾ ਬੋਲਿਆ ਹੈ। ਪਾਰਟੀ ਆਗੂ ਅਮਿਤ ਮਾਲਵੀਆ ਨੇ ਫ਼ਾਰੂਕਾਬਾਦ ਵਿੱਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ...
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਪਾਕਿਸਤਾਨ 'ਤੇ ਆਪਣੇ ਸਿੱਖ ਘੱਟ-ਗਿਣਤੀਆਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਗਾਉਂਦਿਆਂ ਤਿੱਖਾ ਹਮਲਾ ਬੋਲਿਆ ਹੈ।
ਪਾਰਟੀ ਆਗੂ ਅਮਿਤ ਮਾਲਵੀਆ ਨੇ ਫ਼ਾਰੂਕਾਬਾਦ ਵਿੱਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ, "ਇਹ ਸਿਰਫ਼ ਭੰਨ-ਤੋੜ ਦੀ ਇੱਕ ਘਟਨਾ ਨਹੀਂ ਹੈ, ਸਗੋਂ ਇਹ ਪਾਕਿਸਤਾਨ ਵਿੱਚ ਸਿੱਖ ਵਿਰਾਸਤ ਨੂੰ ਯੋਜਨਾਬੱਧ ਤਰੀਕੇ ਨਾਲ ਨਜ਼ਰਅੰਦਾਜ਼ ਕਰਨ ਅਤੇ ਜਾਣਬੁੱਝ ਕੇ ਮਿਟਾਉਣ ਦੀ ਕੋਸ਼ਿਸ਼ ਦੀ ਇੱਕ ਸਖ਼ਤ ਯਾਦ ਦਿਵਾਉਂਦੀ ਹੈ।"
ਭਾਜਪਾ ਆਗੂ ਨੇ ਕਿਹਾ ਕਿ ਪਾਕਿਸਤਾਨ ਦਾ ਦੋਗਲਾਪਨ ਸਾਫ਼ ਨਜ਼ਰ ਆ ਰਿਹਾ ਹੈ ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, "ਇੱਕ ਪਾਸੇ ਪਾਕਿਸਤਾਨ ਦੀਆਂ ਏਜੰਸੀਆਂ ਸਿੱਖਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਨੂੰ ਭਾਰਤ ਦੇ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕਰਦੀਆਂ ਹਨ। ਦੂਜੇ ਪਾਸੇ, ਪਾਕਿਸਤਾਨੀ ਹਕੂਮਤ ਆਪਣੀਆਂ ਸਰਹੱਦਾਂ ਦੇ ਅੰਦਰ ਹੀ ਸਿੱਖ ਇਤਿਹਾਸ, ਆਸਥਾ ਅਤੇ ਪਛਾਣ ਨੂੰ ਤਬਾਹ ਕਰਨ ਦੀ ਇਜਾਜ਼ਤ ਦੇ ਰਹੀ ਹੈ।"
ਭੂ-ਸਿਆਸੀ ਹਿੱਤਾਂ ਲਈ ਵਰਤੋਂ ਦਾ ਦੋਸ਼ਮਾਲਵੀਆ ਨੇ ਕਿਹਾ ਕਿ ਸਿੱਖ ਕੌਮ ਪਾਕਿਸਤਾਨ ਦੇ ਇਸ ਚਾਲਬਾਜ਼ੀ ਭਰੇ ਏਜੰਡੇ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਸੰਗਤ ਜਾਣਦੀ ਹੈ ਕਿ ਕੌਣ ਸੱਚਮੁੱਚ ਉਨ੍ਹਾਂ ਦੀ ਆਸਥਾ, ਵਿਰਾਸਤ ਅਤੇ ਅਧਿਕਾਰਾਂ ਦੀ ਰਾਖੀ ਕਰਦਾ ਹੈ ਅਤੇ ਕੌਣ ਆਪਣੇ ਭੂ-ਸਿਆਸੀ (ਜੀਓਪੋਲੀਟੀਕਲ) ਹਿੱਤਾਂ ਲਈ ਇਸ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਉਨ੍ਹਾਂ ਅੱਗੇ ਆਖਿਆ, "ਪਾਕਿਸਤਾਨ ਅਤੇ ਭਾਰਤ ਵਿੱਚ ਉਸ ਦੇ ਸਹਿਯੋਗੀ ਸਿਆਸੀ ਤੌਰ 'ਤੇ ਬਿਲਕੁਲ ਗੈਰ-ਮਹੱਤਵਪੂਰਨ (ਖ਼ਤਮ) ਹੋ ਜਾਣਗੇ। ਇਸ ਘਟਨਾ ਵਿੱਚ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਲਈ ਵੀ ਇੱਕ ਵੱਡਾ ਸੰਦੇਸ਼ ਲੁਕਿਆ ਹੋਇਆ ਹੈ।"
