ਕੇਜਰੀਵਾਲ ਸਰਕਾਰ ਨੇ ਉਪ ਰਾਜਪਾਲ ਨੂੰ ਮਤਾ ਮੁੜ ਭੇਜਿਆ

ਕੇਜਰੀਵਾਲ ਸਰਕਾਰ ਨੇ ਉਪ ਰਾਜਪਾਲ ਨੂੰ ਮਤਾ ਮੁੜ ਭੇਜਿਆ

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਗਸਤ

ਅਰਵਿੰਦ ਕੇਜਰੀਵਾਲ ਸਰਕਾਰ ਨੇ ਮੁੜ ਆਪਣੇ ਮਤਿਆਂ ਦੀ ਫਾਈਲ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਹੈ ਤਾਂ ਜੋ ਉਹ ਦਿੱਲੀ ਵਿੱਚ ਹੋਟਲ, ਜਿਮ ਤੇ ਹਫਤਾਵਾਰੀ ਬਾਜ਼ਾਰ ਖੋਲ੍ਹ ਸਕਣ। ਦਿੱਲੀ ਸਰਕਾਰ ਦੇ ਮਾਲ ਮੰਤਰੀ ਕੈਲਾਸ਼ ਗਹਿਲੋਤ ਵੱਲੋਂ ਭੇਜੇ ਗਏ ਮਤਿਆਂ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਕਰੋਨਾ ਦੇ ਕੇਸ ਨਿਰੰਤਰ ਘਟਦੇ ਜਾ ਰਹੇ ਹਨ ਤੇ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੱਲੀ ਸਰਕਾਰ ਨੂੰ ਫੈਸਲੇ ਲੈਣ ਦਾ ਅਧਿਕਾਰ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਹੋਟਲ ਜਿਮ ਤੇ ਹਫਤਾਵਾਰੀ ਬਾਜ਼ਾਰ ਉਥੇ ਖੁੱਲ੍ਹ ਰਹੇ ਹਨ। ਇਸ ਲਈ ਦਿੱਲੀ ਦੇ ਲੋਕਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਕਰੋਨਾ ਵਿੱਚ ਸਥਿਤੀ ਵਿੱਚ ਸੁਧਾਰ ਤੇ ਦਿੱਲੀ ਵਾਸੀਆਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਹੋਟਲ, ਜਿਮ ਤੇ ਹਫਤਾਵਾਰੀ ਬਾਜ਼ਾਰ ਖੋਲ੍ਹਣੇ ਚਾਹੀਦੇ ਹਨ। ਸਰਕਾਰ ਨੇ ਉਪ ਰਾਜਪਾਲ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ। ਉਪ ਰਾਜਪਾਲ ਨੂੰ ਭੇਜੇ ਮਤਿਆਂ ਵਿੱਚ ਦਿੱਲੀ ਸਰਕਾਰ ਦੇ ਮਾਲ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਹੈ ਕਿ ਉਪ ਰਾਜਪਾਲ ਦਿੱਲੀ ਦੀ ਸਥਿਤੀ ਸੁਧਾਰਨ ਤੋਂ ਚੰਗੀ ਤਰ੍ਹਾਂ ਜਾਣੂ ਹਨ ਤੇ ਹੁਣ ਆਰਥਿਕ ਗਤੀਵਿਧੀਆਂ ਖੋਲ੍ਹਣ ਦੀ ਲੋੜ ਹੈ। ਤਾਲਾਬੰਦੀ ਕਾਰਨ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੇ ਲੋਕ ਪ੍ਰੇਸ਼ਾਨ ਹਨ। ਇਸ ਪਾਬੰਦੀ ਨੂੰ ਹਟਾਉਣ ਨਾਲ ਉਹ ਆਪਣੀਆਂ ਨੌਕਰੀਆਂ ਅਤੇ ਕਾਰੋਬਾਰ ਦੁਬਾਰਾ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਵਿਚ ਬਾਜ਼ਾਰ ਤੇ ਹੋਟਲ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਦੂਜੇ ਪਾਸੇ ਕੇਂਦਰ ਸਰਕਾਰ ਉਨ੍ਹਾਂ ਨੂੰ ਦਿੱਲੀ ਵਿਚ ਖੋਲ੍ਹਣ ਨਹੀਂ ਦੇ ਰਹੀ। ਕੇਂਦਰ ਸਰਕਾਰ ਦਾ ਅਜਿਹਾ ਵਿਰੋਧ ਵਿਰੋਧੀ ਚਾਲ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਨੂੰ ਦਿੱਲੀ ਵਿਚ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਹੋਟਲ ਰਾਜ ਦੇ ਕੁੱਲ ਘਰੇਲੂ ਉਤਪਾਦਾਂ ਤੇ ਰੁਜ਼ਗਾਰ ਵਿਚ 8 ਫ਼ੀਸਦ ਯੋਗਦਾਨ ਪਾਉਂਦੇ ਹਨ। ਹਫਤਾਵਾਰੀ ਬਾਜ਼ਾਰ 5 ਲੱਖ ਗਰੀਬ ਪਰਿਵਾਰਾਂ ਨੂੰ ਰੁਜ਼ਗਾਰਦਾਤਾ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All