ਕੇਜਰੀਵਾਲ ਦੇ ਘਰ ਦੇ ਬਾਹਰ ਬੈਠੇ ਰਹੇ ਮੇਅਰ

ਕੇਜਰੀਵਾਲ ਦੇ ਘਰ ਦੇ ਬਾਹਰ ਬੈਠੇ ਰਹੇ ਮੇਅਰ

ਦਿੱਲੀ ਨਗਰ ਨਿਗਮਾਂ ਦੇ ਮੇਅਰ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਬੈਠੇ ਹੋਏ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਅਕਤੂਬਰ
ਦਿੱਲੀ ਦੀਆਂ ਤਿੰਨੋਂ ਨਗਰ ਨਿਗਮਾਂ, ਉੱਤਰੀ ਨਗਰ ਨਿਗਮ ਦੇ ਮੇਅਰ ਜੈ ਪ੍ਰਕਾਸ਼, ਦੱਖਣੀ ਨਗਰ ਨਿਗਮ ਦੇ ਮੇਅਰ ਅਨਾਮਿਕਾ ਮਿਥਲੇਸ਼ ਸਿੰਘ, ਪੂਰਬੀ ਦਿੱਲੀ ਨਗਰ ਨਿਗਮ ਦੇ ਮੇਅਰ ਨਿਰਮਲ ਜੈਨ, 13000 ਕਰੋੜ ਰੁਪਏ ਦੀ ਮੰਗ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਸ਼ਾਮ ਤੱਕ ਬੈਠੇ ਰਹੇ।

ਤਿੰਨੋਂ ਮੇਅਰ ਕਈ ਦਿਨਾਂ ਤੋਂ ਨਿਗਮ ਕਰਮਚਾਰੀਆਂ ਦੀ ਤਨਖਾਹ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗ ਰਹੇ ਸਨ ਪਰ ਮੁੱਖ ਮੰਤਰੀ ਕੇਜਰੀਵਾਲ ਨੇ ਸਮਾਂ ਨਹੀਂ ਦਿੱਤਾ। ਇਸ ਲਈ ਅੱਜ ਤਿੰਨੋਂ ਮੇਅਰ ਉਨ੍ਹਾਂ ਨੂੰ ਮਿਲਣ ਲਈ ਇੰਤਜ਼ਾਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਬੈਠ ਗਏ। ਨਗਰ ਨਿਗਮਾਂ ਦੇ 2 ਲੱਖ ਕਰਮਚਾਰੀ ਚਿੰਤਤ ਹਨ ਪਰ ਫਿਰ ਵੀ ਦਿੱਲੀ ਸਰਕਾਰ ਨਿਗਮਾਂ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਨਹੀਂ ਦੇ ਰਹੀ।

ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਸੂਬਾ ਭਾਜਪਾ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਤਿੰਨ ਕਾਰਪੋਰੇਸ਼ਨਾਂ ਦੇ ਮੇਅਰ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਨਿਗਮ ਦੀ ਆਰਥਿਕ ਸਥਿਤੀ ਕਮਜ਼ੋਰ ਹੋਣ ਦੀ ਸਮੱਸਿਆ ਦੱਸੀ ਗਈ ਸੀ ਤੇ ਕਿ ਕਰੋਨਾ ਵਾਰੀਅਰਸ ਡਾਕਟਰ, ਨਰਸਾਂ, ਸਿਹਤ ਕਰਮਚਾਰੀਆਂ, ਸਫ਼ਾਈ ਸੇਵਕਾਂ, ਡੀ.ਬੀ.ਸੀ. ਕਾਮੇ ਸਾਰੇ ਨਗਰ ਨਿਗਮ ਦੇ ਕਰਮਚਾਰੀ ਹਨ ਜਿਨ੍ਹਾਂ ਨੇ ਕਰੋਨਾ ਦੌਰਾਨ ਦਿੱਲੀ ਦੇ ਲੋਕਾਂ ਦੀ ਸੇਵਾ ਕੀਤੀ ਪਰ ਉਨ੍ਹਾਂ ਨੂੰ ਤਨਖਾਹਾਂ ਦੇਣ ਵਿੱਚ ਮੁਸ਼ਕਲ ਆ ਰਹੀ ਹੈ ਕਿਉਂਕਿ ਨਿਗਮ ਫੰਡਾਂ ਦਾ ਪ੍ਰਬੰਧ ਨਹੀਂ ਹੈ। ਗੁਪਤਾ ਨੇ ਕਿਹਾ ਕਿ ਤਿੰਨ ਮੇਅਰਾਂ ਨੇ ਪੱਤਰ ਵਿੱਚ ਬੇਨਤੀ ਕੀਤੀ ਸੀ ਕਿ ਅਜਿਹੇ ਤਿਉਹਾਰਾਂ ਦੇ ਮੌਸਮ ਵਿੱਚ ਫੰਡ ਜਾਰੀ ਕੀਤੇ ਜਾਣ। ਅੱਜ ਤਿੰਨੋਂ ਮੇਅਰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਨਿਵਾਸ ਦੇ ਬਾਹਰ ਬੈਠੇ ਹਨ ਪਰ ਉਨ੍ਹਾਂ ਨੇ ਮੇਅਰ ਨੂੰ ਮਿਲਣਾ ਜ਼ਰੂਰੀ ਨਹੀਂ ਸਮਝਿਆ।

ਕੇਂਦਰ ਨੇ ਦਿੱਲੀ ਨਗਰ ਨਿਗਮ ਨੂੰ ਇਕ ਪੈਸਾ ਵੀ ਨਹੀਂ ਦਿੱਤਾ: ਦੁਰਗੇਸ਼ ਪਾਠਕ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਤੇ ਐੱਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੇ ਪਾਰਟੀ ਮੁੱਖ ਦਫ਼ਤਰ ਵਿੱਚ ਐੱਮਸੀਡੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਤੇ ਕਿਹਾ ਕਿ ਉੱਤਰੀ ਐੱਮਸੀਡੀ ਦੇ ਦਿੱਲੀ ਦੇ ਸਾਰੇ ਹਸਪਤਾਲਾਂ ਦੇ ਡਾਕਟਰ ਤਨਖਾਹ ਦੀ ਮੰਗ ਨੂੰ ਲੈ ਕੇ ਹੜਤਾਲ ਉੱਤੇ ਹਨ। ਸ੍ਰੀ ਪਾਠਕ ਨੇ ਸਪੱਸ਼ਟ ਕੀਤਾ ਕਿ ਦਿੱਲੀ ਨਗਰ ਨਿਗਮ (ਐਮਸੀਡੀ) ਦਾ ਦਿੱਲੀ ਸਰਕਾਰ ਵੱਲ ਕੋਈ ਫੰਡ ਬਕਾਇਆ ਨਹੀਂ ਹੈ ਪਰ ਪਿਛਲੇ 10 ਸਾਲਾਂ ਤੋਂ ਭਾਜਪਾ ਸ਼ਾਸਤ ਕੇਂਦਰ ਸਰਕਾਰ ਵੱਲ ਕਰੀਬ 12000 ਕਰੋੜ ਰੁਪਏ ਦਾ ਬਕਾਇਆ ਹੈ। ਐੱਮਸੀਡੀ ਵਿੱਚ ਬੈਠੇ ਭਾਜਪਾ ਨੇਤਾ ਸਿਰਫ ਡਾਕਟਰਾਂ ਤੇ ਨਰਸਾਂ ਦੀਆਂ ਤਨਖਾਹਾਂ ’ਤੇ ਝੂਠ ਬੋਲ ਰਹੇ ਹਨ ਤੇ ਰਾਜਨੀਤੀ ਕਰ ਰਹੇ ਹਨ। ਸ੍ਰੀ ਪਾਠਕ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸਾਲ ਦੇਸ਼ ਦੀਆਂ ਸਥਾਨਕ ਸੰਸਥਾਵਾਂ ਨੂੰ ਗਰਾਂਟ ਦਿੰਦੀ ਹੈ ਪਰ 2001 ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ ਨਗਰ ਨਿਗਮ ਨੂੰ ਇਕ ਪੈਸਾ ਵੀ ਨਹੀਂ ਦਿੱਤਾ। ਕੇਂਦਰ ਸਰਕਾਰ ਨੂੰ ਐੱਮਸੀਡੀ ਨੂੰ ਹਰ ਸਾਲ 1150 ਕਰੋੜ ਰੁਪਏ ਦੇਣੇ ਚਾਹੀਦੇ ਹਨ ਜੋ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਵਿੱਤ ਮੰਤਰੀ ਨੂੰ ਕਈ ਵਾਰ ਪੱਤਰ ਲਿਖ ਕੇ ਐੱਮਸੀਡੀ ਦੇ ਰੁਕੇ ਹੋਏ ਪੈਸੇ ਦੀ ਦੀ ਮੰਗ ਕੀਤੀ ਪਰ ਕੁਝ ਹਾਸਿਲ ਨਹੀਂ ਹੋਇਆ। ਸ੍ਰੀ ਪਾਠਕ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਹਿੰਦੂ ਰਾਓ ਹਸਪਤਾਲ ਦੇ ਡਾਕਟਰ ਭੁੱਖ ਹੜਤਾਲ ’ਤੇ ਹਨ। ਭਾਜਪਾ ਸ਼ਾਸਤ ਐੱਮਸੀਡੀ ਤਨਖਾਹਾਂ ਦੇਣ ਦੀ ਬਜਾਏ ਇਸ ਮੁੱਦੇ ਤੇ ਰਾਜਨੀਤੀ ਕਰ ਰਹੀ ਹੈ ਤੇ ਭਾਜਪਾ ਆਗੂ ਵਾਰ ਵਾਰ ਇਹ ਬਹਾਨਾ ਬਣਾਉਂਦੇ ਹਨ ਕਿ ਐੱਮਸੀਡੀ ਦਾ ਦਿੱਲੀ ਸਰਕਾਰ ਦਾ ਬਕਾਇਆ ਹੈ ਜਿਸ ਕਾਰਨ ਉਹ ਤਨਖਾਹਾਂ ਦੇਣ ਤੋਂ ਅਸਮਰੱਥ ਹਨ।

ਭਾਜਪਾ ਨੂੰ ਹੜਤਾਲੀ ਡਾਕਟਰਾਂ ਦੀਆਂ ਤਨਖ਼ਾਹਾਂ ਪ੍ਰਵਾਹ ਨਹੀਂ: ਜੈਨ

ਨਵੀਂ ਦਿੱਲੀ(ਪੱਤਰ ਪ੍ਰੇਰਕ): ਦਿੱਲੀ ਦੇ ਸ਼ਹਿਰੀ ਵਿਕਾਸ ਤੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਕਿ ਭਾਜਪਾ ਨੂੰ ਹੜਤਾਲੀ ਡਾਕਟਰਾਂ ਦੀਆਂ ਤਨਖ਼ਾਹਾਂ ਦੀ ਕੋਈ ਪ੍ਰਵਾਹ ਨਹੀਂ ਹੈ ਤੇ ਤਿੰਨਾਂ ਨਿਗਮਾਂ ਦੇ ਮੇਅਰਾਂ ਨੂੰ ਦੁਪਹਿਰ 2 ਵਜੇ ਤੱਕ ਮਿਲਣ ਦਾ ਸਮਾਂ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਮੇਅਰ ਮਿਲਣ ਨਹੀਂ ਪਹੁੰਚੇ। ਸ੍ਰੀ ਜੈਨ ਨੇ ਦੋਸ਼ ਲਾਇਆ ਕਿ ਐਮਸੀਡੀ ਡਾਕਟਰਾਂ ਦੇ ਮੁੱਦੇ ਪ੍ਰਤੀ ਗੰਭੀਰ ਨਹੀਂ ਹੈ ਤੇ ਮੇਅਰਾਂ ਨੂੰ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਹੈ ਕਿ ਡਾਕਟਰਾਂ ਨੂੰ ਤਨਖ਼ਾਹਾਂ ਮਿਲ ਰਹੀਆਂ ਹਨ ਕਿ ਨਹੀਂ। ਸ੍ਰੀ ਜੈਨ ਨੇ ਕਿਹਾ ਕਿ ਭਾਜਪਾ ਤਨਖ਼ਾਹਾਂ ਦੇ ਮਾਮਲੇ ਵਿੱਚ ਰਾਜਨੀਤੀ ਕਰਨ ਦੀ ਥਾਂ ਗੱਲਬਾਤ ਰਾਹੀਂ ਹੱਲ ਕੱਢਣ ਬਾਰੇ ਸੋਚੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ (ਜੈਨ) ਨੂੰ ਕੀਤੀ ਹਿਦਾਇਤ ਮੁਤਾਬਕ ਮੇਅਰਾਂ ਨੂੰ ਮਸਲੇ ਦੇ ਹੱਲ ਲਈ ਬੁਲਾਇਆ ਸੀ ਪਰ ਉਹ ਨਹੀਂ ਆਏ ਜਦੋਂ ਸ਼ਹਿਰੀ ਵਿਕਾਸ ਮੰਤਰੀ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਸਮੇਂ ਮੁਤਾਬਕ ਉਡੀਕ ਕਰਦੇ ਰਹੇ। ਸ੍ਰੀ ਜੈਨ ਨੇ ਕਿਹਾ ਕਿ ਹੱਲ ਲਈ ਉਹ ਮਿਲ ਕੇ ਕਾਰਜ ਕਰਨ ਤੇ ਕੇਂਦਰ ਸਰਕਾਰ ਕੋਲ ਜਾਣ ਲਈ ਵੀ ਤਿਆਰ ਹਨ ਕਿ ਬਕਾਇਆ ਦਿੱਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਸੂਬਾ ਇਕਾਈਆਂ ਨੂੰ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਿਆਂ ਦਾ ਸੱਦਾ

ਸ਼ਹਿਰ

View All