DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚੜ੍ਹਨ ਲੱਗਾ ਪਾਰਾ; ਜਾਵੇਗਾ 40 ਤੋਂ ਪਾਰ

ਪੰਜਾਬ ਸਣੇ ਕਈ ਰਾਜਾਂ ਵਿੱਚ ਤਪਸ਼ ਵਧਣ ਦੇ ਅਸਾਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਇਸ ਵੇਲੇ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਾ ਹੋਣ ਕਰਕੇ, ਦੇਸ਼ ਭਰ ਵਿੱਚ ਦਿਨ ਦਾ ਤਾਪਮਾਨ ਵਧਣ ਦਾ ਅਨੁਮਾਨ ਹੈ, ਜੋ ਅਗਲੇ ਕੁਝ ਦਿਨਾਂ ਵਿੱਚ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਜਾਵੇਗਾ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੱਸਿਆ ਹੈ ਕਿ ਇਸ ਹਫ਼ਤੇ ਦੌਰਾਨ ਉੱਤਰ-ਪੱਛਮ, ਮੱਧ ਅਤੇ ਪੂਰਬੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਮੱਧ, ਪੂਰਬ, ਪੱਛਮੀ ਅਤੇ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਲੂਆਂ ਚੱਲਣ, ਗਰਮੀ ਵਧਣ ਅਤੇ ਨਮੀ ਭਰਿਆ ਮੌਸਮ ਰਹਿਣ ਦੀ ਸੰਭਾਵਨਾ ਹੈ।

ਬੁੱਧਵਾਰ ਨੂੰ ਮਹਾਰਾਸ਼ਟਰ ਦੇ ਅਕੋਲਾ ਅਤੇ ਕਰਨਾਟਕ ਦੇ ਕਲਬੁਰਗੀ ਵਿੱਚ ਸਭ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 16 ਅਪਰੈਲ ਦੀ ਰਾਤ ਤੋਂ ਕਮਜ਼ੋਰ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਨਾਲ 16 ਤੋਂ 19 ਅਪਰੈਲ ਦੇ ਵਿਚਕਾਰ ਜੰਮੂ ਕਸ਼ਮੀਰ ਅਤੇ ਲਦਾਖ਼ ਵਿੱਚ ਮੀਂਹ ਪੈ ਸਕਦਾ ਹੈ। 17 ਅਪਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਬਾਰਸ਼ ਹੋਣ ਦੀ ਉਮੀਦ ਹੈ।

Advertisement

ਆਈਐਮਡੀ ਨੇ ਕਿਹਾ ਕਿ 15 ਤੋਂ 18 ਅਪਰੈਲ ਦੇ ਵਿਚਕਾਰ ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 3-4 ਡਿਗਰੀ ਸੈਲਸੀਅਸ ਅਤੇ 15 ਤੋਂ 20 ਅਪਰੈਲ ਦੇ ਵਿਚਕਾਰ ਮੱਧ ਭਾਰਤ ਵਿੱਚ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਭਾਰਤ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਦੀ ਉਮੀਦ ਹੈ।

Advertisement

ਇਸ ਹਫ਼ਤੇ ਦੌਰਾਨ ਮੱਧ ਪ੍ਰਦੇਸ਼, ਮਹਾਰਾਸ਼ਟਰ ਦੇ ਵਿਦਰਭ, ਉੱਤਰੀ ਅੰਦਰੂਨੀ ਕਰਨਾਟਕ, ਛੱਤੀਸਗੜ੍ਹ ਅਤੇ ਤਿਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ, ਉੜੀਸਾ, ਤੱਟਵਰਤੀ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਗੁਜਰਾਤ, ਤਾਮਿਲਨਾਡੂ, ਪੁਡੂਚੇਰੀ, ਕਰਨਾਟਕ ਅਤੇ ਕੇਰਲਾ ਵਿੱਚ ਗਰਮ ਅਤੇ ਨਮੀ ਵਾਲੇ ਹਾਲਾਤ ਰਹਿਣ ਦੀ ਉਮੀਦ ਹੈ।

Advertisement
×