ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਪੁਲੀਸ ਨੇ ਅੱਜ ਪੰਜ ਸਾਲਾ ਬੱਚੇ ਦੇ ਹੱਥ ਪਿੱਛੇ ਬੰਨ੍ਹ ਕੇ ਉਸ ਨੂੰ ਛੱਤ ਦੇ ਛੱਡਣ ਦੇ ਮਾਮਲੇ ਵਿੱਚ ਉਸ ਦੇ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਹ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਸੀ। ਇਹ ਘਟਨਾ ਦੋ ਜੂਨ ਨੂੰ ਦਿੱਲੀ ਦੇ ਖਜੂਰੀ ਖਾਸ ਇਲਾਕੇ ਦੀ ਹੈ। ਪੁਲੀਸ ਨੇ ਦੱਸਿਆ ਕਿ ਕਿਉਂਕਿ ਲੜਕੀ ਆਪਣਾ ਹੋਮਵਰਕ ਨਹੀਂ ਕਰ ਰਹੀ ਸੀ, ਉਸਦੀ ਮਾਂ ਨੇ ਉਸਦੇ ਹੱਥ ਤੇ ਪੈਰ ਬੰਨ੍ਹ ਦਿੱਤੇ ਅਤੇ ਉਸਨੂੰ ਛੱਤ ’ਤੇ ਛੱਡ ਦਿੱਤਾ। ਦਿੱਲੀ ਪੁਲੀਸ ਨੇ ਕਿਹਾ ਕਿ ਲੜਕੀ ਦੇ ਪਰਿਵਾਰ ਦੀ ਪਛਾਣ ਕਰ ਲਈ ਗਈ ਹੈ ਅਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਪੁਲੀਸ ਨੇ ਟਵੀਟ ਕੀਤਾ, ‘ਬੱਚੀ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਦਿੱਲੀ ਪੁਲੀਸ ਵੱਲੋਂ ਉਸਦੀ ਪਛਾਣ ਤੇ ਹਾਲਾਤਾਂ ਦਾ ਪਤਾ ਲਗਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਬੱਚੇ ਦੇ ਪਰਿਵਾਰ ਦੀ ਪਛਾਣ ਕਰ ਲਈ ਗਈ ਹੈ।’