ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 19 ਅਪਰੈਲ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਆਪਣੀ ਮੋਹਰ ਲਾਉਣ ਤੋਂ ਬਾਅਦ ਸਰਕਾਰ ਨੇ ਦਿੱਲੀ ਮਿਊਂਸਪਲ ਕਾਰਪੋਰੇਸ਼ਨ (ਸੋਧ) ਐਕਟ, 2022 ਨੂੰ ਨੋਟੀਫਾਈ ਕਰ ਦਿੱਤਾ ਹੈ। ਇਸ ਦੇ ਨਾਲ, ਦਿੱਲੀ ਦੇ ਪੂਰਬੀ, ਦੱਖਣ ਅਤੇ ਉੱਤਰੀ ਦਿੱਲੀ ਨਗਰ ਨਿਗਮਾਂ ਨੂੰ ਇਕ ਕਰ ਦਿੱਤਾ ਗਿਆ ਹੈ ਅਤੇ ਹੁਣ ਦਿੱਲੀ ਨਗਰ ਨਿਗਮ (ਐੱਮਸੀਡੀ) ਕਿਹਾ ਜਾਵੇਗਾ। ਸਰਕਾਰ ਵਿਸ਼ੇਸ਼ ਅਧਿਕਾਰੀ ਦੀ ਨਿਯੁਕਤੀ ਕਰੇਗੀ, ਜੋ ਨਵੀਆਂ ਚੋਣਾਂ ਹੋਣ ਤੱਕ ਨਿਗਮ ਦਾ ਕੰਮਕਾਜ ਚਲਾਏਗਾ।