ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਗਸਤ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀਆਂ 4 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਸਿੱਖ ਯੂਥ ਫ਼ੈਡਰੇਸ਼ਨ ਨੇ ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸਿੱਖ ਯੂਥ ਫ਼ੈਡਰੇਸ਼ਨ ਦੇ ਮੁਖੀ ਹਰਨੇਕ ਸਿੰਘ ਅਤੇ ਸਮੁੱਚੀ ਟੀਮ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪੂਰੀ ਟੀਮ ਹਰਮਨਜੀਤ ਸਿੰਘ ਤੇ ਉਨ੍ਹਾਂ ਦੇ ਸਾਰੇ ਮੈਂਬਰਾਂ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਫ਼ੈਡਰੇਸ਼ਨ ਦੇ ਸਾਰੇ ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਮੌਜੂਦਾ ਕਮੇਟੀ ਵੱਲੋਂ ਪਿਛਲੇ ਸਮੇਂ ਵਿਚ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਹਰਮਨਜੀਤ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਇਤਿਹਾਸਕ ਕਾਰਜ ਸੰਗਤਾਂ ਦੀ ਭਲਾਈ ਲਈ ਕੀਤੇ ਗਏ ਹਨ। ਉਨ੍ਹਾਂ ਦੀ ਟੀਮ ਨੂੰ ਸੇਵਾ ਮਿਲਣੀ ਚਾਹੀਦੀ ਹੈ ਤਾਂ ਜੋ ਕੰਮ ਇਸੇ ਤਰ੍ਹਾਂ ਚਲਦੇ ਰਹਿਣ।