ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦਾ ਅੰਬਾਲਾ ਪੁੱਜਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ
ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਸੀਸ ਮਾਰਗ ਯਾਤਰਾ ਜੋ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋਈ ਅਤੇ ਪੜਾਅ ਦਰ ਪੜਾਅ ਚਲਦੇ ਹੋਏ ਅੱਜ ਅੰਬਾਲਾ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਪੁੱਜੀ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੇਵਾ ਸੁਸਾਇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਇਸ ਸੀਸ ਮਾਰਗ ਯਾਤਰਾ ਦਾ ਨਿੱਘਾ ਸਵਾਗਤ ਕੀਤਾ।
ਸਿੱਖ ਫੈਡਰੇਸ਼ਨ ਦੇ ਜਰਨਲ ਸਕੱਤਰ ਜਥੇਦਾਰ ਚਰਨਜੀਤ ਸਿੰਘ ਟੱਕਰ ਨੇ ਦੱਸਿਆ ਕਿ ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮੁਗਲ ਬਾਦਸ਼ਾਹ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹੀਦ ਕਰਵਾਇਆ ਸੀ, ਤਾਂ ਭਾਈ ਜੈਤਾ ਜੀ ਜੋ ਗੁਰੂ ਸਾਹਿਬ ਦਾ ਸੀਸ ਲੈ ਕੇ ਅਨੰਦਪੁਰ ਸਾਹਿਬ ਨੂੰ ਨਿਕਲੇ ਸਨ, ਜਿੱਥੇ ਜਿੱਥੇ ਰਾਹ ਦੇ ਵਿੱਚ ਉਹ ਰੁਕੇ ਉਸੇ ਜਗ੍ਹਾ ਤੇ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ।
ਇਸ ਮੌਕੇ ਦੇ ਪੰਥ ਪ੍ਰਸਿੱਧ ਢਾਡੀ ਭਾਈ ਬਲਬੀਰ ਸਿੰਘ ਭੱਠਲ ਅਤੇ ਹੋਰ ਢਾਡੀ ਜਥੇ ਵੱਲੋ ਵਰ੍ਹਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
