ਸੁਪਰੀਮ ਕੋਰਟ ਨੇ ਮਹਿਲਾ ਅਧਿਕਾਰੀਆਂ ਨੂੰ ਥਲ ਸੈਨਾ ਵਿੱਚ ਸਥਾਈ ਕਮਿਸ਼ਨ ਦੇਣ ਲਈ ਕੇਂਦਰ ਨੂੰ ਹੋਰ ਛੇ ਮਹੀਨੇ ਦਿੱਤੇ

ਸੁਪਰੀਮ ਕੋਰਟ ਨੇ ਮਹਿਲਾ ਅਧਿਕਾਰੀਆਂ ਨੂੰ ਥਲ ਸੈਨਾ ਵਿੱਚ ਸਥਾਈ ਕਮਿਸ਼ਨ ਦੇਣ ਲਈ ਕੇਂਦਰ ਨੂੰ ਹੋਰ ਛੇ ਮਹੀਨੇ ਦਿੱਤੇ

ਨਵੀਂ ਦਿੱਲੀ, 7 ਜੁਲਾਈ

ਸੁਪਰੀਮ ਕੋਰਟ ਨੇ ਥਲ ਸੈਨਾ ਵਿੱਚ ਸ਼ਾਰਟ ਸਰਵਿਸ ਕਮਿਸ਼ਨ ਪ੍ਰਾਪਤ ਸਾਰੀਆਂ ਮਹਿਲਾ ਅਧਿਕਾਰੀਆਂ ਨੂੰ ਥਲ ਸੈਨਾ ਵਿੱਚ ਸਥਾਈ(ਪਰਮਾਨੈਂਟ) ਕਮਿਸ਼ਨ ਦੇਣ ਦੇ ਆਪਣੇ ਫੈਸਲੇ ਨੂੰ ਲਾਗੂ ਕਰਨ ਲਈ ਕੇਂਦਰ ਨੂੰ ਹੋਰ ਛੇ ਮਹੀਨਿਆਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਥਲ ਸੈਨਾ ਵਿੱਚ ਮਹਿਲਾ ਅਧਿਕਾਰਪੀਆਂ ਲਈ ਸਥਾਈ ਕਮਿਸ਼ਨ ’ਤੇ ਆਪਣੇ ਫੈਸਲੇ ਵਿੱਚ ਦਿੱਤੇ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਸਰਵਉੱਚ ਅਦਾਲਤ ਵਿੱਚ ਕੇਂਦਰ ਨੈ ਕੋਵਿਡ-19 ਦਾ ਹਵਾਲਾ ਦੇ ਕੇ ਹੁਕਮ ਲਾਗੂ ਕਰਨ ਲਈ ਛੇ ਮਹੀਨਿਆਂ ਦਾ ਸਮਾਂ ਮੰਗਿਆ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All