ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਮਾਰਚ
ਅਧਿਕਾਰਤ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਕੌਮੀ ਰਾਜਧਾਨੀ ਵਿੱਚ ਪਾਰਾ ਥੋੜ੍ਹਾ ਵਧਿਆ। ਇਸ ਮੌਕੇ ਘੱਟੋ-ਘੱਟ ਤਾਪਮਾਨ 18.9 ਡਿਗਰੀ ਸੈਲਸੀਅਸ ’ਤੇ ਦਰਜ ਕੀਤਾ ਗਿਆ ਜੋ ਕਿ ਸੀਜ਼ਨ ਲਈ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਸਵੇਰੇ 8. 30 ਵਜੇ ਨਮੀ 85 ਫ਼ੀਸਦ ਰਹੀ। ਸਵੇਰੇ ਘੱਟੋ-ਘੱਟ ਤਾਪਮਾਨ 18.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਨੂੰ ਸਫਦਰਜੰਗ ਆਬਜ਼ਰਵੇਟਰੀ ਨੇ ਵੱਧ ਤੋਂ ਵੱਧ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 17 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸਪਾਸ ਸੀ ਤੇ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰਵ ਅਨੁਮਾਨ ਦੇ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 20 ਡਿਗਰੀ ਸੈਲਸੀਅਸ ਤੇ 35 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।