ਨਵੀਂ ਦਿੱਲੀ, 23 ਸਤੰਬਰ
ਭਾਰਤ ਵਿਚ ਕਰੋਨਾ ਵਾਇਰਸ ਦੇ 83,347 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ 5646010 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ 1085 ਲੋਕਾਂ ਦੀ ਮੌਤ ਹੋ ਗਈ ਜਿਸ ਨਾਲ ਕਰੋਨਾ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 90020 ਹੋ ਗਈ ਹੈ।