ਕੌਮੀ ਰਾਜਧਾਨੀ ਵਿੱਚ ਕਰੋਨਾ ਦੇ 1934 ਨਵੇਂ ਮਾਮਲੇ ਆਏ

ਕੌਮੀ ਰਾਜਧਾਨੀ ਵਿੱਚ ਕਰੋਨਾ ਦੇ 1934 ਨਵੇਂ ਮਾਮਲੇ ਆਏ

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਜੂਨ

ਕੌਮੀ ਰਾਜਧਾਨੀ ਦਿੱਲੀ ਵਿੱਚ ਕਰੋਨਾਵਾਇਰਸ ਨੇ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕੋਵਿਡ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਪਿਛਲੇ ਗਿਆਰਾਂ ਦਿਨਾਂ ਤੋਂ ਦਿੱਲੀ ਵਿੱਚ ਕਰੋਨਾ ਕੇਸਾਂ ਦੀ ਪਾਜ਼ੇਟਿਵ ਦਰ ਪੰਜ ਫ਼ੀਸਦੀ ਤੋਂ ਵੱਧ ਰਹੀ ਹੈ। ਦਿੱਲੀ ਵਿੱਚ ਵੀਰਵਾਰ ਨੂੰ ਤਾਜ਼ਾ ਕੇਸਾਂ ਦੀ ਗਿਣਤੀ 1,934 ਹੋ ਗਈ ਹੈ। ਦਿੱਲੀ ਵਿੱਚ ਕੋਵਿਡ-19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਲਗਾਤਾਰ ਛੇ ਦਿਨਾਂ ਤੱਕ 5,000 ਤੋਂ ਵੱਧ ਰਹੀ ਹੈ। ਇਸ ਮਿਆਦ ਦੇ ਦੌਰਾਨ ਹਸਪਤਾਲ ਵਿੱਚ ਔਸਤਨ 234 ਲੋਕ ਦਾਖ਼ਲ ਹਨ। ਦਿੱਲੀ ਦੇ ਸਾਰੇ ਹਸਪਤਾਲਾਂ ਵਿੱਚ ਕੋਵਿਡ -19 ਦੇ ਇਲਾਜ ਲਈ ਲਗਪਗ 9,500 ਬਿਸਤਰੇ ਰੱਖੇ ਗਏ ਹਨ। ਹਾਲਾਂਕਿ, ਡਾਕਟਰਾਂ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਮਰੀਜ਼ ਘੱਟ ਦਾਖ਼ਲ ਹੋ ਰਹੇ ਹਨ। ਜ਼ਿਆਦਾਤਰ ਮਰੀਜ਼ ਹੋਰ ਬਿਮਾਰੀਆਂ ਦੇ ਇਲਾਜ ਲਈ ਆਉਂਦੇ ਹਨ ਅਤੇ ਲਾਗ ਲਈ ਟੈਸਟ ਕੀਤੇ ਜਾਂਦੇ ਹਨ। ਡਾਕਟਰਾਂ ਮੁਤਾਬਕ, ਜ਼ਿਆਦਾਤਰ ਮਰੀਜ਼ ਬੁਖਾਰ, ਖੰਘ ਅਤੇ ਜ਼ੁਕਾਮ, ਗਲੇ ਵਿੱਚ ਖਰਾਸ਼ ਅਤੇ ਹੋਰ ਸਮੱਸਿਆਵਾਂ ਜਿਵੇਂ ਕਿ ਦਸਤ, ਉਲਟੀਆਂ ਤੇ ਭੁੱਖ ਦੀ ਸ਼ਿਕਾਇਤ ਕਰ ਰਹੇ ਹਨ ਅਤੇ ਡਾਕਟਰਾਂ ਦੀ ਸਲਾਹ ਲੈ ਰਹੇ ਹਨ। ਦਿੱਲੀ ਵਿੱਚ ਵੀਰਵਾਰ ਨੂੰ 1,934 ਨਵੇਂ ਕੇਸ ਸਾਹਮਣੇ ਆਏ ਹਨ। ਇੱਕ ਦਿਨ ਵਿੱਚ 23,879 ਟੈਸਟ ਕੀਤੇ ਗਏ ਸਨ। ਦਿੱਲੀ ਵਿੱਚ ਰੋਜ਼ਾਨਾ ਨਵੇਂ ਕੇਸਾਂ ਦੀ ਗਿਣਤੀ ਹੁਣ ਦਸ ਦਿਨਾਂ ਦੌਰਾਨ ਇੱਕ ਹਜ਼ਾਰ ਤੋਂ ਵੱਧ ਆ ਰਹੀ ਹੈ। ਹਾਲਾਂਕਿ, ਬੁੱਧਵਾਰ ਨੂੰ ਕਰੋਨਾ ਕੇਸਾਂ ਦੀ ਗਿਣਤੀ 928 ਰਹੀ ਸੀ। ਅੰਕੜਿਆਂ ਅਨੁਸਾਰ, ਗਿਆਰਾਂ ਦਿਨਾਂ ਵਿੱਚ ਪਾਜ਼ੇਟਿਵ ਦਰ ਵੀ ਪੰਜ ਫ਼ੀਸਦੀ ਤੋਂ ਵੱਧ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All