DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਇਹ ਮੂੰਹ ਦਿਖਾਈ ਹੈ, ਰੋਕਾ ਨਹੀਂ..’; ਸੁਖਬੀਰ-ਮੋਦੀ ਦੀ ਮੁਲਾਕਾਤ ’ਤੇ ਬੋਲੇ ਨਰੇਸ਼ ਗੁਜਰਾਲ

ਪੁਰਾਣੇ ਭਾਈਵਾਲਾਂ ਵਿਚਾਲੇ ਖੁੱਲ੍ਹੇ ਗੱਲਬਾਤ ਦੇ ਦਰਵਾਜ਼ੇ; ਅਕਾਲੀ-ਭਾਜਪਾ ਗਠਜੋੜ ਦੀਆਂ ਅਟਕਲਾਂ ਦਰਮਿਆਨ ਸਿਆਸਤ ਗਰਮਾਈ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਨੇ ਆਪਣੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਹਾਲੀਆ ਮੁਲਾਕਾਤ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਇਸ ਮੁਲਾਕਾਤ ਨੂੰ ਗਠਜੋੜ ਦਾ ਪੱਕਾ ਫ਼ੈਸਲਾ ਨਾ ਮੰਨਦਿਆਂ ਇਸ ਨੂੰ “ਮੂੰਹ ਦਿਖਾਈ, ਰੋਕਾ ਨਹੀਂ” ਕਰਾਰ ਦਿੱਤਾ ਹੈ। ‘ਦਿ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਗੁਜਰਾਲ ਨੇ ਕਿਹਾ ਕਿ ਇਸ ਮੀਟਿੰਗ ਦਾ ਸਪੱਸ਼ਟ ਸੰਕੇਤ ਇਹ ਹੈ ਕਿ ਦੋਵਾਂ ਪੁਰਾਣੀਆਂ ਭਾਈਵਾਲ ਪਾਰਟੀਆਂ ਵਿਚਾਲੇ ਲੰਬੇ ਸਮੇਂ ਤੋਂ ਬੰਦ ਪਏ ਦਰਵਾਜ਼ੇ ਹੁਣ ਥੋੜ੍ਹੇ ਜਿਹੇ ਖੁੱਲ੍ਹ ਗਏ ਹਨ।

ਹਾਲਾਂਕਿ ਇਸ ਉੱਚ-ਪੱਧਰੀ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ, ਪਰ ਭਾਜਪਾ ਦਾ ਦਾਅਵਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਦੂਜੇ ਪਾਸੇ, ਗੁਜਰਾਲ ਨੇ ਕਿਹਾ ਕਿ ਦੋਵਾਂ ਚੋਟੀ ਦੇ ਆਗੂਆਂ ਵਿਚਾਲੇ ਹੋਈ ਇਹ ਗੱਲਬਾਤ ਦਰਸਾਉਂਦੀ ਹੈ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ ਅਤੇ ਚੋਣਾਂ ਤੋਂ ਪਹਿਲਾਂ ਇੱਕ-ਦੂਜੇ ਦੇ ਸਿਆਸੀ ਸਮੀਕਰਨਾਂ ਦਾ ਜਾਇਜ਼ਾ ਲੈਣ ਲਈ ਤਿਆਰ ਹਨ।

Advertisement

ਜ਼ਿਕਰਯੋਗ ਹੈ ਕਿ ਭਾਜਪਾ ਭਾਵੇਂ ਸਾਰੀਆਂ ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ ਕਰ ਰਹੀ ਹੈ, ਪਰ ਅੰਦਰੂਨੀ ਤੌਰ ’ਤੇ ਪਾਰਟੀ ’ਚ ਚਿੰਤਾਵਾਂ ਵਧ ਰਹੀਆਂ ਹਨ। ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਅਤੇ ਧਰਮਿੰਦਰ ਪ੍ਰਧਾਨ ਵੱਲੋਂ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਪਾਰਟੀ ਦਾ ਸਿਆਸੀ ਨੈਰੇਟਿਵ ਕਮਜ਼ੋਰ ਪੈਂਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ, ਪੰਜਾਬ ਵਿੱਚ ਸੰਗਠਨਾਤਮਕ ਫੇਰਬਦਲ ਦੇ ਖ਼ਿਲਾਫ਼ ਪਾਰਟੀ ਅੰਦਰ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਕਈ ਅਸਤੀਫ਼ੇ ਵੀ ਹੋਏ ਹਨ- ਜੋ ਕਿ ਭਾਜਪਾ ਲਈ ਇੱਕ ਅਣਸੁਣੀ ਘਟਨਾ ਹੈ। ਇਸ ਸਾਰੇ ਘਟਨਾਕ੍ਰਮ ਦੇ ਪਿਛੋਕੜ ਵਿੱਚ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Advertisement

Advertisement
×