DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮੇਅਰ ਦਫ਼ਤਰ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕੌਮੀ ਰਾਜਧਾਨੀ ਵਿੱਚ ਲਾਲ ਕਿਲਾ, ਮੇਅਰ ਦਫ਼ਤਰ ਅਤੇ ਕਈ ਸਕੂਲਾਂ ਵਿੱਚ ਅੱਜ ਸਵੇਰੇ ਈਮੇਲ ਰਾਹੀਂ ਬੰਬ ਰੱਖੇ ਹੋਣ ਦੀਆਂ ਧਮਕੀਆਂ ਮਿਲੀਆਂ, ਜਿਸ ਤੋਂ ਬਾਅਦ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ...

  • fb
  • twitter
  • whatsapp
  • whatsapp
featured-img featured-img
ਸਕੂਲ ਵਿੱਚ ਤਲਾਸ਼ੀ ਮੁਹਿੰਮ ਚਲਾਉਂਦੀ ਹੋਈ ਪੁਲੀਸ। -ਫੋਟੋ: ਪੀਟੀਆਈ
Advertisement

ਕੌਮੀ ਰਾਜਧਾਨੀ ਵਿੱਚ ਲਾਲ ਕਿਲਾ, ਮੇਅਰ ਦਫ਼ਤਰ ਅਤੇ ਕਈ ਸਕੂਲਾਂ ਵਿੱਚ ਅੱਜ ਸਵੇਰੇ ਈਮੇਲ ਰਾਹੀਂ ਬੰਬ ਰੱਖੇ ਹੋਣ ਦੀਆਂ ਧਮਕੀਆਂ ਮਿਲੀਆਂ, ਜਿਸ ਤੋਂ ਬਾਅਦ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਲਈ ਗਈ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਅਧਿਕਾਰੀਆਂ ਅਨੁਸਾਰ ਸਵੇਰੇ 9.07 ਵਜੇ ਧਮਕੀ ਭਰੀ ਈਮੇਲ ਮਿਲੀ ਸੀ, ਜਿਸ ਤੋਂ ਬਾਅਦ ਦਿੱਲੀ ਪੁਲੀਸ, ਬੰਬ ਨਕਾਰਾ ਦਸਤੇ, ਡੌਗ ਸਕੁਐਡ ਅਤੇ ਫ਼ਾਇਰ ਸਰਵਿਸ ਦੀਆਂ ਟੀਮਾਂ ਸਕੂਲਾਂ ਅਤੇ ਈਮੇਲ ਵਿੱਚ ਦੱਸੀਆਂ ਹੋਰ ਥਾਵਾਂ ’ਤੇ ਪੁੱਜੀਆਂ। ਉਨ੍ਹਾਂ ਕਿਹਾ ਕਿ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ। ਦੂਜੇ ਪਾਸੇ ਧਮਕੀ ਮਿਲਣ ਮਗਰੋਂ ਸਕੂਲਾਂ ਦੇ ਪ੍ਰਬੰਧਕਾਂ ਨੇ ਮਾਪਿਆਂ ਨੂੰ ਸੂਚਿਤ ਕੀਤਾ ਕਿ ਸਕੂਲਾਂ ਨੂੰ ਧਮਕੀ ਮਿਲੀ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਰਿਸਪਾਂਸ ਟੀਮਾਂ ਨੇ ਇਲਾਕਿਆਂ ਦੀ ਘੇਰਾਬੰਦੀ ਕਰ ਕੇ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੂੰ ਬਾਹਰ ਕੱਢ ਕੇ ਅਤੇ ਕਲਾਸਾਂ, ਪ੍ਰਸ਼ਾਸਨਿਕ ਬਲਾਕਾਂ ਅਤੇ ਆਸ-ਪਾਸ ਦੇ ਖੇਤਰਾਂ ’ਚ ਚ ਦੀ ਤਲਾਸ਼ੀ ਮੁਹਿੰਮ ਚਲਾਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲੀਸ ਨੇ ਕਿਹਾ ਕਿ ਧਮਕੀ ਭਰੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਅਧਿਕਾਰੀਆਂ ਨੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਬਿਨਾਂ ਪੜਤਾਲ ਕੀਤੀ ਜਾਣਕਾਰੀ ਫੈਲਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। -ਪੀਟੀਆਈ

Advertisement
Advertisement
×