DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੇਅਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੁਲੀਸ ਨੇ ਚੈਕਿੰਗ ਮੁਹਿੰਮ ਚਲਾਈ

  • fb
  • twitter
  • whatsapp
  • whatsapp
featured-img featured-img
ਚੈਕਿੰਗ ਮੁਹਿੰਮ ਚਲਾਉਂਦੀ ਹੋਈ ਦਿੱਲੀ ਪੁਲੀਸ। -ਫੋਟੋ: ਪੀਟੀਆਈ
Advertisement

ਦਿੱਲੀ ਦੇ ਮੇਅਰ ਰਾਜਾ ਇਕਬਾਲ ਸਿੰਘ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਾਲਾਂਕਿ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਅਤੇ ਇਸ ਮਗਰੋਂ ਪੁਲੀਸ ਨੇ ਧਮਕੀ ਨੂੰ ਫ਼ਰਜ਼ੀ ਕਰਾਰ ਦਿੱਤਾ ਗਿਆ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਈਮੇਲ ਕਥਿਤ ਤੌਰ ’ਤੇ ‘ਖਾਲਿਸਤਾਨ ਨੈਸ਼ਨਲ ਆਰਮੀ’ ਨਾਮਕ ਇੱਕ ਸਮੂਹ ਦੇ ਨਾਮ ’ਤੇ ਭੇਜੀ ਗਈ ਸੀ।

ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਮੇਅਰ ਦੇ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਕੇ ਪੂਰੀ ਜਾਂਚ ਕੀਤੀ ਗਈ। ਧਮਕੀ ਮੇਅਰ ਦੇ ਅਧਿਕਾਰਤ ਈਮੇਲ ਆਈ ਡੀ ’ਤੇ ਭੇਜੀ ਗਈ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦਫ਼ਤਰ ਨੂੰ ਦੁਪਹਿਰ ਸਵਾ ਦੋ ਵਜੇ ਦੇ ਕਰੀਬ ਉਡਾ ਦਿੱਤਾ ਜਾਵੇਗਾ। ਪੁਲੀਸ ਨੇ ਕਿਹਾ ਕਿ ਸਾਈਬਰ ਟੀਮਾਂ ਵੱਲੋਂ ਈਮੇਲ ਦੇ ਸਰੋਤਾਂ ਅਤੇ ਈਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲੀਸ ਨੇ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਥਿਤ ਧਮਕੀ ਵਾਲੀ ਈਮੇਲ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਤਸਦੀਕ ਕੀਤੀ ਗਈ ਅਤੇ ਲੋੜੀਂਦੀ ਕਾਰਵਾਈ ਕੀਤੀ ਗਈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮਲਾ ਮਾਰਕੀਟ ਪੁਲੀਸ ਸਟੇਸ਼ਨ ਦੇ ਮੁਲਾਜ਼ਮਾਂ ਨੇ ਸਿਵਿਕ ਸੈਂਟਰ ਕੰਪਲੈਕਸ ਦੀ ਤਲਾਸ਼ੀ ਲਈ ਗਈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਿਰੀਖਣ ਵਿੱਚ ਪਾਰਕਿੰਗ ਏਰੀਆ, ਬੇਸਮੈਂਟ, ਮੇਅਰ ਦਾ ਦਫ਼ਤਰ ਅਤੇ ਸਿਵਿਕ ਸੈਂਟਰ ਦੇ ਅੰਦਰ ਸਥਿਤ ਹੋਰ ਦਫ਼ਤਰ ਸ਼ਾਮਲ ਸਨ। ਤਲਾਸ਼ੀ ਦੌਰਾਨ ਸਿਵਿਕ ਸੈਂਟਰ ਵਿੱਚ ਕੋਈ ਸ਼ੱਕੀ ਵਸਤੂ ਜਾਂ ਗਤੀਵਿਧੀ ਨਹੀਂ ਮਿਲੀ। ਇਸ ਤੋਂ ਇਲਾਵਾ ਦਫ਼ਤਰ ਵਿੱਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸੀ ਸੀ ਟੀ ਵੀ ਕੈਮਰਿਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸਥਿਤੀ ਵਿੱਚ ਤੁਰੰਤ ਸਥਾਨਕ ਪੁਲੀਸ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Advertisement

Advertisement
Advertisement
×