
ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਜਨਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇਕ ਵਿਅਕਤੀ (38) ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੂੰ ਲੱਭ ਲਿਆ ਗਿਆ ਹੈ ਪਰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ, ਕਿਉਂਕਿ ਕਿ ਉਹ ਮਾਨਸਿਕ ਰੋਗੀ ਹੈ। ਪੁਲੀਸ ਅਨੁਸਾਰ ਉਕਤ ਵਿਅਕਤੀ ਨੇ ਸੋਮਵਾਰ ਦੇਰ ਰਾਤ ਪੁਲੀਸ ਕੰਟਰੋਲ ਰੂਮ ਵਿੱਚ ਫੋਨ ਕਰਕੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਸਬੰਧੀ ਡੀਸੀਪੀ (ਆਊਟਰ) ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਧੀ ਰਾਤ 12.05 ਵਜੇ ਘਟਨਾ ਬਾਰੇ ਧਮਕੀ ਭਰੀ ਪੀਸੀਆਰ ਕਾਲ ਮਿਲੀ। ਇਸ ਮਗਰੋਂ ਕਾਰਵਾਈ ਕਰਦਿਆਂ ਫੋਨ ਕਰਨ ਵਾਲੇ ਨੂੰ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਹ ਮਨੋਰੋਗੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਹ ਵਿਅਕਤੀ ਦਿੱਲੀ ਗੇਟ ਸਥਿਤ ਗੁਰੂ ਨਾਨਕ ਆਈ ਸੈਂਟਰ ਵਿੱਚ ਨਰਸਿੰਗ ਆਰਡਰਲੀ ਦਾ ਕੰਮ ਕਰਦਾ ਸੀ, ਜੋ ਕਿ ਕਿਸੇ ਹੋਰ ਕਲੀਨਿਕ ਵਿੱਚ ਜ਼ੇਰੇ ਇਲਾਜ ਹੈ। ਜਦੋਂ ਉਸ ਆਦਮੀ ਦੀ ਨੌਕਰੀ ਬਾਰੇ ਪੁੱਛਿਆ ਗਿਆ ਤਾਂ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਹ ਹਸਪਤਾਲ ਤੋਂ ਜਾਂਚ ਕਰਨਗੇ ਤੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਪੁਲੀਸ ਨੇ ਇਸ ਬਾਰੇ ਵੀ ਪੜਤਾਲ ਕੀਤੀ ਜਾਵੇਗੀ ਕਿ ਜਦੋਂ ਪਤਾ ਸੀ ਕਿ ਉਹ ਜ਼ੇਰੇ ਇਲਾਜ ਹੈ ਤਾਂ ਕਲੀਨਿਕ ਵਿੱਚ ਉਸ ਨੂੰ ਨੌਕਰੀ ‘ਤੇ ਕਿਉਂ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ