DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛੇ ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਤਿੰਨ ਨਾਬਾਲਗ ਗ੍ਰਿਫਤਾਰ

ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਦੇ ਭਜਨਪੁਰਾ ਇਲਾਕੇ ਵਿੱਚ ਇੱਕ ਛੇ ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ 13, 14 ਅਤੇ 15 ਸਾਲ ਦੀ ਉਮਰ ਦੇ ਤਿੰਨ ਨਾਬਾਲਗ ਲੜਕਿਆਂ ਨੂੰ ਕਾਬੂ ਕੀਤਾ ਹੈ। ਦਿੱਲੀ ਪੁਲੀਸ ਅਨੁਸਾਰ...

  • fb
  • twitter
  • whatsapp
  • whatsapp
Advertisement

ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਦੇ ਭਜਨਪੁਰਾ ਇਲਾਕੇ ਵਿੱਚ ਇੱਕ ਛੇ ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ 13, 14 ਅਤੇ 15 ਸਾਲ ਦੀ ਉਮਰ ਦੇ ਤਿੰਨ ਨਾਬਾਲਗ ਲੜਕਿਆਂ ਨੂੰ ਕਾਬੂ ਕੀਤਾ ਹੈ। ਦਿੱਲੀ ਪੁਲੀਸ ਅਨੁਸਾਰ ਇਹ ਘਟਨਾ 18 ਜਨਵਰੀ ਨੂੰ ਭਜਨਪੁਰਾ ਇਲਾਕੇ ਵਿੱਚ ਵਾਪਰੀ ਸੀ।

ਪੀੜਤ ਬੱਚੀ ਦੀ ਮਾਂ ਨੇ ਦੱਸਿਆ, "ਉਹ (ਦੋਸ਼ੀ) ਤਿੰਨ ਲੜਕੇ ਸਨ। ਸਾਡੀ ਬੇਟੀ ਸਾਡੇ ਨਾਲ ਇੱਕ ਦੁਕਾਨ 'ਤੇ ਗਈ ਸੀ, ਜਿਸ ਤੋਂ ਬਾਅਦ ਅਸੀਂ ਉਸ ਨੂੰ ਛੱਡ ਦਿੱਤਾ ਅਤੇ ਸਬਜ਼ੀ ਲੈਣ ਚਲੇ ਗਏ। ਮੇਰਾ ਬੇਟਾ ਭੱਜਦਾ ਹੋਇਆ ਆਇਆ ਅਤੇ ਪੰਜ ਮਿੰਟਾਂ ਬਾਅਦ ਮੈਂ ਆਪਣੀ ਬੇਟੀ ਨੂੰ ਖੂਨ ਨਾਲ ਲੱਥਪੱਥ ਦੇਖਿਆ। ਉਹ ਬੇਹੋਸ਼ ਹੋ ਗਈ ਸੀ। ਹੋਸ਼ ਆਉਣ ਤੋਂ ਬਾਅਦ ਉਸ ਨੇ ਕਿਹਾ ਕਿ ਉਹ ਕਾਰ ਤੋਂ ਡਿੱਗ ਗਈ ਹੈ। ਮੈਂ ਉਸਨੂੰ ਕਿਹਾ ਕਿ ਉਹ ਕੁਝ ਛੁਪਾ ਰਹੀ ਹੈ, ਜਿਸ ਤੋਂ ਬਾਅਦ ਉਸਨੇ ਦੱਸਿਆ ਕਿ ਕੀ ਹੋਇਆ ਸੀ। ਮੈਂ ਉਸ ਨੂੰ ਪੁਲਿਸ ਸਟੇਸ਼ਨ ਲੈ ਗਈ। ਚੈੱਕਅੱਪ ਤੋਂ ਬਾਅਦ ਮੇਰੀ ਬੇਟੀ ਨੂੰ ਹਸਪਤਾਲ ਲਿਜਾਇਆ ਗਿਆ।"

Advertisement

ਉਸ ਨੇ ਦੋਸ਼ ਲਾਇਆ ਕਿ ਪੁਲੀਸ ਨੇ ਸ਼ੁਰੂ ਵਿੱਚ ਉਨ੍ਹਾਂ ਦੀ ਮਦਦ ਨਹੀਂ ਕੀਤੀ ਪਰ ਅਖੀਰ ਦਬਾਅ ਹੇਠ ਕਾਰਵਾਈ ਕੀਤੀ। ਮਾਂ ਨੇ ਅੱਗੇ ਕਿਹਾ, "ਸਾਨੂੰ ਪਤਾ ਲੱਗਾ ਹੈ ਕਿ ਦੋ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ। ਪਹਿਲਾਂ ਪੁਲੀਸ ਸਹਿਯੋਗ ਨਹੀਂ ਕਰ ਰਹੀ ਸੀ, ਪਰ ਆਖਿਰਕਾਰ ਦਬਾਅ ਤੋਂ ਬਾਅਦ ਕਾਰਵਾਈ ਕੀਤੀ ਗਈ।"

Advertisement

ਪੀੜਤ ਬੱਚੀ ਦੇ ਪਿਤਾ ਨੇ ਦੱਸਿਆ ਕਿ ਭਾਜਪਾ ਸਾਂਸਦ ਮਨੋਜ ਤਿਵਾਰੀ ਨੇ ਉਨ੍ਹਾਂ ਦੀ ਬੇਟੀ ਦੇ ਇਲਾਜ ਲਈ ਮਦਦ ਦਾ ਹੱਥ ਵਧਾਇਆ ਹੈ। ਪਿਤਾ ਨੇ ਕਿਹਾ, "ਉਨ੍ਹਾਂ (ਮਨੋਜ ਤਿਵਾਰੀ) ਨੇ ਮੈਡੀਕਲ ਇਲਾਜ ਵਿੱਚ ਸਾਡੀ ਮਦਦ ਕੀਤੀ। ਪੁਲੀਸ ਨੇ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ।"

ਵੀਰਵਾਰ ਨੂੰ ਮਨੋਜ ਤਿਵਾਰੀ ਨੇ ਛੇ ਸਾਲਾ ਪੀੜਤ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੇਸ ਵਿੱਚ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ।ਜਾਂਚ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Advertisement
×