ਨੋਇਡਾ ’ਚ ਸੜਕ ਹਾਦਸੇ ਵਿੱਚ ਤਿੰਨ ਨੌਜਵਾਨ ਹਲਾਕ
Road Accident: ਗੌਤਮਬੁਧ ਨਗਰ ਦੇ ਦਾਦਰੀ ਖੇਤਰ ਵਿਚ ਅੱਜ ਸ਼ਾਮ ਇਕ ਟਰੱਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲੀਸ ਨੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਪੁਲੀਸ ਕਮਿਸ਼ਨਰ ਲਕਸ਼ਮੀ ਸਿੰਘ ਨੇ...
Advertisement
Road Accident: ਗੌਤਮਬੁਧ ਨਗਰ ਦੇ ਦਾਦਰੀ ਖੇਤਰ ਵਿਚ ਅੱਜ ਸ਼ਾਮ ਇਕ ਟਰੱਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲੀਸ ਨੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਪੁਲੀਸ ਕਮਿਸ਼ਨਰ ਲਕਸ਼ਮੀ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਤਿੰਨ ਨੌਜਵਾਨ ਸ਼ੇਰਪੁਰ ਬੁਲੰੰਦਸ਼ਹਿਰ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚੋਂ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਈ। ਇਸ ਮੌਕੇ ਪੁਲੀਸ ਨੇ ਘਟਨਾ ਸਥਾਨ ਤੋਂ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਨੌਜਵਾਨਾਂ ਦੀ ਮ੍ਰਿਤਕ ਦੇਹਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੀਟੀਆਈ
Advertisement
Advertisement
