ਨਵੀਂ ਦਿੱਲੀ, 4 ਨਵੰਬਰ
ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਵੱਲੋਂ ਜੇਲ੍ਹ ਵਿੱਚ ਸੁਰੱਖਿਆ ਦੇ ਬਦਲੇ 10 ਕਰੋੜ ਰੁਪਏ ਦੀ ਫਿਰੌਤੀ ਦੇ ਦੋਸ਼ ਲਾਏ ਜਾਣ ਤੋਂ ਕੁਝ ਦਿਨ ਬਾਅਦ ਹੀ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ ਸੰਦੀਪ ਗੋਇਲ ਦਾ ਤਬਾਦਲਾ ਕਰ ਦਿੱਤਾ ਗਿਆ। ਅੱਜ ਜਾਰੀ ਆਦੇਸ਼ ਅਨੁਸਾਰ 1989 ਬੈਚ ਦੇ ਗੋਇਲ ਨੂੰ ਤਿਹਾੜ ਜੇਲ੍ਹ ਤੋਂ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਅਗਲੇ ਆਦੇਸ਼ਾਂ ਲਈ ਪੁਲੀਸ ਹੈੱਡਕੁਆਰਟਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।