DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰਦਰਸ਼ਨ ਦੇ ਸੱਦੇ ਕਾਰਨ ਦਿੱਲੀ ’ਚ ਆਵਾਜਾਈ ਪ੍ਰਭਾਵਿਤ

ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਵੱਲੋਂ ਅੱਜ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਲਈ ਦਿੱਲੀ ਦੇ ਜੰਤਰ ਮੰਤਰ ਵਿੱਚ ਐਲਾਨੇ ਗਏ ਰੋਸ ਪ੍ਰਦਰਸ਼ਨ ਕਾਰਨ ਕੌਮੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਅਫਰਾ-ਤਫਰੀ ਮਚੀ ਰਹੀ ਅਤੇ ਕਈ ਜਗ੍ਹਾ ਆਵਾਜਾਈ...

  • fb
  • twitter
  • whatsapp
  • whatsapp
featured-img featured-img
ਪੁਲੀਸ ਵੱਲੋਂ ਲਾਏ ਬੈਰੀਕੇਡਾਂ ਕਾਰਨ ਆਈ ਟੀ ਓ ’ਤੇ ਲੱਗਾ ਜਾਮ। -ਫੋਟੋ: ਮਾਨਸ ਰੰਜਨ ਭੂਈ
Advertisement

ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਵੱਲੋਂ ਅੱਜ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਲਈ ਦਿੱਲੀ ਦੇ ਜੰਤਰ ਮੰਤਰ ਵਿੱਚ ਐਲਾਨੇ ਗਏ ਰੋਸ ਪ੍ਰਦਰਸ਼ਨ ਕਾਰਨ ਕੌਮੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਅਫਰਾ-ਤਫਰੀ ਮਚੀ ਰਹੀ ਅਤੇ ਕਈ ਜਗ੍ਹਾ ਆਵਾਜਾਈ ਪ੍ਰਭਾਵਿਤ ਹੋਈ। ਸੁਰੱਖਿਆ ਬਲਾਂ ਦੀ ਵੱਡੀ ਤਾਇਨਾਤੀ ਦਰਮਿਆਨ ਕੇਂਦਰੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਭਾਰੀ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ। ਪ੍ਰਦਰਸ਼ਨ ਵਾਲੀ ਥਾਂ ਵੱਲ ਜਾਣ ਵਾਲੇ ਕਈ ਮੁੱਖ ਰਸਤਿਆਂ ’ਤੇ ਚੈਕਿੰਗ ਕਾਰਨ ਵਾਹਨਾਂ ਦੀ ਆਵਾਜਾਈ ਹੌਲੀ ਹੋ ਗਈ ਅਤੇ ਭਾਰੀ ਜਾਮ ਲੱਗ ਗਿਆ। ਬੈਰੀਕੇਡਾਂ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਕੇਂਦਰੀ ਦਿੱਲੀ ਵਿੱਚ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ ਅਤੇ ਹੌਲੀ-ਹੌਲੀ ਟ੍ਰੈਫਿਕ ਚੱਲਿਆ। ਪੁਲੀਸ ਨੇ ਸ਼ਨਿਚਰਵਾਰ ਸਵੇਰੇ 6 ਵਜੇ ਤੋਂ ਪੂਰੀ ਰਾਸ਼ਟਰੀ ਰਾਜਧਾਨੀ ਵਿੱਚ ਸਖ਼ਤ ਟ੍ਰੈਫਿਕ ਪਾਬੰਦੀਆਂ ਲਾਗੂ ਕਰ ਦਿੱਤੀਆਂ ਸਨ, ਅਤੇ ਦਿੱਲੀ ਵਿੱਚ ਕਈ ਥਾਵਾਂ ’ਤੇ ਰਸਤੇ ਬਦਲੇ ਗਏ ਸਨ। ਪ੍ਰਦਰਸ਼ਨ ਤੋਂ ਪਹਿਲਾਂ ਸੁਰੱਖਿਆ ਸਖ਼ਤ ਕਰ ਦਿੱਤੇ ਜਾਣ ਕਾਰਨ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਕਰਮਚਾਰੀ ਤਾਇਨਾਤ ਸਨ, ਜੋ ਬੈਰੀਕੇਡਾਂ ਨੂੰ ਸੰਭਾਲ ਰਹੇ ਸਨ ਅਤੇ ਵਾਹਨਾਂ ਦੀ ਆਵਾਜਾਈ ’ਤੇ ਤਿੱਖੀ ਨਜ਼ਰ ਰੱਖ ਰਹੇ ਸਨ। ਦਿੱਲੀ ਟਰੈਫਿਕ ਪੁਲੀਸ ਨੇ ਕੇਂਦਰੀ ਦਿੱਲੀ ਵਿੱਚ ਕਨਾਟ ਪਲੇਸ, ਮੰਡੀ ਹਾਊਸ, ਜੰਤਰ ਮੰਤਰ, ਪਟੇਲ ਚੌਕ ਅਤੇ ਹੋਰ ਮੁੱਖ ਚੌਰਾਹਿਆਂ ਦੇ ਆਲੇ-ਦੁਆਲੇ ਆਵਾਜਾਈ ਵਿੱਚ ਅੜਿੱਕਾ ਪੈਣ ਦੀ ਚਿਤਾਵਨੀ ਦਿੱਤੀ ਸੀ। ਦਿੱਲੀ ਪੁਲੀਸ ਵੱਲੋਂ 35,000 ਜਵਾਨਾਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ, ਖਾਸ ਕਰ ਕੇ ਕੇਂਦਰੀ ਜ਼ਿਲ੍ਹੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਥਾਂ-ਥਾਂ ਬੈਰੀਕੇਡਿੰਗ ਕੀਤੀ ਹੋਈ ਸੀ ਜਿਸ ਕਰ ਕੇ ਦਿੱਲੀ ਦੀ ਰਫ਼ਤਾਰ ਠੱਪ ਹੋ ਕੇ ਰਹਿ ਗਈ। ਹਾਲਾਂਕਿ ਸ਼ਨਿਚਰਵਾਰ ਹੋਣ ਕਰ ਕੇ ਸਰਕਾਰੀ ਦਫ਼ਤਰ ਬੰਦ ਸਨ ਪਰ ਫਿਰ ਵੀ ਆਮ ਲੋਕਾਂ ਲਈ ਪੁਲੀਸ ਬੈਰੀਕੇਡਿੰਗ ਅਤੇ ਥਾਂ-ਥਾਂ ਕੀਤੀ ਗਈ ਚੌਕਸੀ ਕਰ ਕੇ ਉਨ੍ਹਾਂ ਨੂੰ ਪਰੇਸ਼ਾਨੀ ਹੋਈ। ਸਫਦਰਜੰਗ ਫਲਾਈਓਵਰ ਨੇੜੇ ਆਈ ਐੱਨ ਏ ਤੋਂ ਵਿਦਿਆਰਥੀ ਆਗੂ ਨੇਹਾ ਬੋਰਾ ਨੂੰ ਗ੍ਰਿਫਤਾਰ ਕਰਨ ਮਗਰੋਂ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਉੱਥੇ ਹੀ ਜਾਮ ਲਾ ਦਿੱਤਾ। ਇਸ ਕਰ ਕੇ ਇਹ ਇਲਾਕਾ ਆਵਾਜਾਈ ਪੱਖੋਂ ਪ੍ਰਭਾਵਿਤ ਹੋਇਆ। ਨਵੀਂ ਦਿੱਲੀ ਰੇਲਵੇ ਸਟੇਸ਼ਨ ਉਪਰ ਵੀ ਭੀੜ ਦੇਖੀ ਗਈ ਕਿਉਂਕਿ ਰੇਲਵੇ ਵੱਲੋਂ ਉੱਤਰੀ ਭਾਰਤ ਦੀਆਂ ਕਈ ਰੇਲਾਂ ਰੱਦ ਕਰਨ ਕਰ ਕੇ ਯਾਤਰੀਆਂ ਨੂੰ ਖੱਜਲ ਹੋਣਾ ਪਿਆ। ਪੁਲੀਸ ਦੀਆਂ ਭਾਰੀ ਰੋਕਾਂ ਦੇ ਬਾਵਜੂਦ ਨੌਜਵਾਨ ਦਿੱਲੀ ਵਿੱਚ ਦਾਖ਼ਲ ਹੋਣ ’ਚ ਸਫਲ ਰਹੇ। ਪ੍ਰਮੁੱਖ ਆਗੂਆਂ ਨੂੰ ਦਿੱਲੀ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰ ਲਿਆ ਜਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਸਨ। ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਸਮੇਤ ਹੋਰ ਆਗੂਆਂ ਨੂੰ ਵੀ ਦਿੱਲੀ ਪੁਲੀਸ ਸੰਤਰੀ ਬੱਸ ਵਿੱਚ ਭਰ ਕੇ ਕਿਸੇ ਅਣਦੱਸੀ ਥਾਂ ਲੈ ਗਈ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਤੀਹ ਦੇ ਕਰੀਬ ਵਿਦਿਆਰਥੀਆਂ ਨੂੰ ਦਿੱਲੀ ਪੁਲੀਸ ਨੇ ਉਦੋਂ ਹਿਰਾਸਤ ਵਿੱਚ ਲੈ ਲਿਆ ਜਦੋਂ ਉੱਤਰੀ ਗੇਟ ਤੋਂ ਹੁੰਦੇ ਹੋਏ ਪ੍ਰਦਰਸ਼ਨ ਕਰਨ ਲਈ ਅੱਗੇ ਵਧ ਰਹੇ। ਕਨਾਟ ਪਲੇਸ ਦਾ ਬਾਜ਼ਾਰ ਅੱਜ ਬੰਦ ਰਿਹਾ।

Advertisement
Advertisement
×