ਟ੍ਰਿਬਿਊਨ ਐਜੂਕੇਸ਼ਨ ਐਕਸਪੋ ਚੰਡੀਗੜ੍ਹ ’ਚ ਅੱਜ ਤੋਂ
ਚੰਡੀਗੜ੍ਹ, 22 ਮਈ ਦਿ ਟ੍ਰਿਬਿਊਨ ਗਰੁੱਪ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਜਾਂਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵਿਸ਼ੇਸ਼ ਤੌਰ ’ਤੇ ਵੱਖ ਵੱਖ ਕਿਸਮ ਦੇ ਉਪਰਾਲੇ ਕੀਤੇ ਜਾਂਦੇ ਹਨ। ਦਿ ਟ੍ਰਿਬਿਊਨ ਵੱਲੋਂ ਸਕੂਲੀ...
ਚੰਡੀਗੜ੍ਹ, 22 ਮਈ
ਦਿ ਟ੍ਰਿਬਿਊਨ ਗਰੁੱਪ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਜਾਂਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵਿਸ਼ੇਸ਼ ਤੌਰ ’ਤੇ ਵੱਖ ਵੱਖ ਕਿਸਮ ਦੇ ਉਪਰਾਲੇ ਕੀਤੇ ਜਾਂਦੇ ਹਨ। ਦਿ ਟ੍ਰਿਬਿਊਨ ਵੱਲੋਂ ਸਕੂਲੀ ਸਿੱਖਿਆ ਤੋਂ ਬਾਅਦ ਵਿਦਿਆਰਥੀਆਂ ਨੂੰ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਲਈ ਪੇਸ਼ ਆਉਣ ਵਾਲੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਚੰਡੀਗੜ੍ਹ ਵਿਖੇ ਦੋ ਦਿਨਾ ਐਜੂਕੇਸ਼ਨ ਐਕਸਪੋ ਲਗਾਇਆ ਜਾ ਰਿਹਾ। ਇਹ ਐਕਸਪੋ 23 ਅਤੇ 24 ਮਈ ਨੂੰ ਚੰਡੀਗੜ੍ਹ ਦੇ ਸੈਕਟਰ 35 ਸਥਿਤ ਕਿਸਾਨ ਭਵਨ ਵਿਖੇ ਲਗਾਇਆ ਜਾਵੇਗਾ। ਇਸ ਵਿੱਚ ਉੱਤਰ ਭਾਰਤ ਦੇ ਵਿਸ਼ਵ ਪ੍ਰਸਿੱਧ ਡੇਢ ਦਰਜਨ ਦੇ ਕਰੀਬ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨੁਮਾਇੰਦੇ ਮੌਜੂਦ ਰਹਿਣਗੇ। ਇਸ ਐਕਸਪੋ ਦਾ ਉਦਘਾਟਨ ਪੰਜਾਬ ਦੇ ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਕਰੀਅਰ ਕਾਉਂਸਲਰ ਆਦੀ ਗਰਗ ਅਤੇ ਸੇਵਾਮੁਕਤ ਕਮਾਂਡਰ ਜਗਮੋਹਨ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਵਿੱਚ ਮੋਹਰੀ ਰਹਿਣ ਦੇ ਗੁਰ ਦੱਸੇ ਜਾਣਗੇ। ਦਿ ਟ੍ਰਿਬਿਊਨ ਐਜੂਕੇਸ਼ਨ ਐਕਸਪੋ ਵਿੱਚ ਚਿਤਕਾਰਾ ਯੂਨੀਵਰਸਟੀ ਮੋਹਰੀ ਭੂਮਿਕਾ ਨਿਭਾਅ ਰਹੀ ਹੈ। ਇਸ ਤੋਂ ਇਲਾਵਾ ਐਮਿਟੀ ਯੂਨੀਵਰਸਿਟੀ, ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ, ਗਰਾਫਿਕ ਏਰਾ, ਦਰੋਣਾਚਾਰੀਆ ਆਈ ਏ ਐੱਸ, ਆਈ ਸੀ ਐੱਫ ਏ ਆਈ ਯੂਨੀਵਰਸਟੀ, ਆਰਿਅਨਜ਼ ਗਰੁੱਪ ਆਫ ਕਾਲਜਿਜ਼, ਚੰਡੀਗੜ੍ਹ ਯੂਨੀਵਰਸਿਟੀ, ਐੱਨ ਐੱਮ ਆਈ ਐੱਮ ਐੱਸ, ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ, ਹਿੱਟਜ਼ ਬੁਲਾਈਜ਼, ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼, ਏ ਐੱਸ ਬੀ ਏ ਐੱਸ ਜੇ ਐੱਸ ਐੱਮ ਕੋਪ ਬੇਲਾ, ਐਜੂਲੈਂਡ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।
ਐਜੂਕੇਸ਼ਨ ਲੋਨ ਬਾਰੇ ਵੀ ਮਿਲ ਸਕੇਗੀ ਜਾਣਕਾਰੀ
ਐਜੂਕੇਸ਼ਨ ਐਕਸਪੋ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਕੋਰਸਾਂ ਦੀ ਜਾਣਕਾਰੀ ਤੋਂ ਇਲਾਵਾ ਸਿੱਖਿਆ ਲੋਨ ਬਾਰੇ ਵੀ ਜਾਣਕਾਰੀ ਮਿਲ ਸਕੇਗੀ। ਇਸ ਮੌਕੇ ਬੈਂਕ ਆਫ ਬੜੌਦਾ ਅਤੇ ਯੂਕੋ ਬੈਂਕ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ, ਜਿਨ੍ਹਾਂ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਿੱਖਿਆ ਲੋਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

