ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ

ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਜੂਨ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਡਾ. ਸਾਹਿਬ ਸਿੰਘ ਵਰਮਾ ਦੀ ਬਰਸੀ ਮੌਕੇ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਤੇ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਨੇ ‘ਸਵਭਿਮਾਨ ਸਥਾਨ’ ‘ਤੇ ਹਵਨ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਆਦੇਸ਼ ਗੁਪਤਾ ਨੇ ਰਾਜ ਦਫ਼ਤਰ ਵਿੱਚ ਡਾ. ਸਾਹਿਬ ਸਿੰਘ ਵਰਮਾ ਦੀ ਤਸਵੀਰ ’ਤੇ ਫੁੱਲ ਭੇਟ ਕੀਤੇ ਤੇ ਮੱਥਾ ਟੇਕਿਆ। ਸ੍ਰੀ ਆਦੇਸ਼ ਗੁਪਤਾ ਨੇ ਕਿਹਾ ਕਿ ਡਾ. ਸਾਹਿਬ ਸਿੰਘ ਵਰਮਾ ਦੁਆਰਾ ਦਿੱਲੀ ਪ੍ਰਦੇਸ਼ ਦੀ ਵਿਕਾਸ ਯੋਜਨਾ ਤੇ ਉਨ੍ਹਾਂ ਦੇ ਸ਼ਾਸਨ ਅਧੀਨ ਦਿੱਲੀ ਦੇ ਸਰਬਪੱਖੀ ਵਿਕਾਸ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।

ਉਨ੍ਹਾਂ ਦੀ ਲੀਡਰਸ਼ਿਪ ਤੇ ਆਦਰਸ਼ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹਨ। ਸ੍ਰੀ ਗੁਪਤਾ ਨੇ ਕਿਹਾ ਕਿ ਡਾ. ਵਰਮਾ ਹਰ ਵਰਕਰ ਦੀ ਨਬਜ਼ ਪਛਾਣਦੇ ਸਨ। ਇਹੀ ਕਾਰਨ ਹੈ ਕਿ ਅੱਜ ਵੀ ਉਹ ਦਿੱਲੀ ਦੇ ਲੋਕਾਂ ਦੇ ਮਨਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਡਾ. ਵਰਮਾ ਦੇ ਵੇਲੇ ਦਿੱਲੀ ਦਾ ਵੱਡੀ ਪੱਧਰ ’ਤੇ ਵਿਕਾਸ ਹੋਇਆ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਭਾਜਪਾ ਡਾ. ਵਰਮਾ ਦੇ ਅਧੂਰੇ ਕਾਰਜ ਤੇ ਦਿੱਲੀ ਦੇ ਵਿਕਾਸ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਨਿਸ਼ਚਤ ਰੂਪ ਵਿੱਚ ਪੂਰਾ ਕਰੇਗੀ। ਇਸ ਦੌਰਾਨ ਆਪਣੇ ਪਿਤਾ ਡਾ. ਸਾਹਿਬ ਸਿੰਘ ਵਰਮਾ ਨੂੰ ਯਾਦ ਕਰਦਿਆਂ ਪ੍ਰਵੇਸ਼ ਸਾਹਿਬ ਸਿੰਘ ਨੇ ਕਿਹਾ ਕਿ ਉਹ ਮੇਰੇ ਗੁਰੂ ਵੀ ਸਨ। 1991 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਸਾਹਿਬ ਸਿੰਘ ਵਰਮਾ ਨੇ ਬਾਹਰੀ ਦਿੱਲੀ ਤੋਂ ਚੋਣ ਲੜੀ ਅਤੇ ਜਿੱਤੇ। ਉਨ੍ਹਾਂ ਹਜ਼ਾਰਾਂ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਗਰੀਬ, ਦਲਿਤ, ਪੱਛੜੇ ਅਤੇ ਕਿਸਾਨ ਡਾ. ਵਰਮਾ ਦੀ ਸਾਦਗੀ ਦੀਆਂ ਮਿਸਾਲਾਂ ਅੱਜ ਵੀ ਦਿੰਦੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਸ਼ਹਿਰ

View All