ਦਿੱਲੀ ਦੇ ਕਰਾਵਲ ਨਗਰ ’ਚ ਰੱਖੜੀ ਮੌਕੇ ਤੀਹਰਾ ਕਤਲ
ਪਤਨੀ ਤੇ ਦੋ ਧੀਆਂ ਦਾ ਕਤਲ ਕਰਕੇ ਪਤੀ ਫ਼ਰਾਰ
Advertisement
Delhi Triple Murder: ਕੌਮੀ ਰਾਜਧਾਨੀ ਦਿੱਲੀ ਦੇ ਕਰਾਵਲ ਨਗਰ ਇਲਾਕੇ ਵਿਚ ਰੱਖੜੀ ਵਾਲੇ ਦਿਨ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਪ੍ਰਦੀਪ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਤੇ ਦੋ ਮਾਸੂਮ ਧੀਆਂ ਦਾ ਕਤਲ ਕਰ ਦਿੱਤਾ। ਪੁਲੀਸ ਮੁਤਾਬਕ ਧੀਆਂ ਦੀ ਉਮਰ 5 ਤੇ 7 ਸਾਲ ਸੀ।
Advertisement
ਘਟਨਾ ਦੀ ਸੂਚਨਾ ਮਿਲਦੇ ਹੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਕਰਾਵਲ ਨਗਰ ਥਾਣਾ ਪੁਲੀਸ ਮੌਕੇ ’ਤੇ ਪਹੁੰਚ ਗਈ, ਪਰ ਉਦੋਂ ਤੱਕ ਮੁਲਜ਼ਮ ਫਰਾਰ ਹੋ ਗਿਆ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕਤਲ ਦਾ ਕਾਰਨ ਘਰੇਲੂ ਝਗੜਾ ਹੋ ਸਕਦਾ ਹੈ। ਪੁਲੀਸ ਨੇ ਤਿੰਨੋਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਮੁਲਜ਼ਮ ਦੀ ਭਾਲ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ। ਪੁਲੀਸ ਦਾ ਕਹਿਣਾ ਹੈ ਕਿ ਫ਼ਰਾਰ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisement