DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰੇ ਵਿੱਚ ਦਸਤਾਰ ਸਜਾਉਣ ਦਾ ਮੁਕਾਬਲਾ

ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਜੇਤੂਆਂ ਦਾ ਸਨਮਾਨ ਕੀਤਾ

  • fb
  • twitter
  • whatsapp
  • whatsapp
featured-img featured-img
ਜੇਤੂਆਂ ਦਾ ਸਨਮਾਨ ਕਰਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਦਾ ਮੁਕਾਬਲਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਕਰਵਾਇਆ ਗਿਆ।

ਇਸ ਪਵਿੱਤਰ ਮੌਕੇ ਵੱਖ-ਵੱਖ ਵਰਗਾਂ ਦੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਸਿੱਖ ਪਛਾਣ ਦੀ ਸ਼ਾਨ ਦਸਤਾਰ ਸਜਾ ਕੇ ਆਪਣੀ ਆਸਥਾ, ਸਨਮਾਨ ਅਤੇ ਸੰਸਕਾਰਾਂ ਦਾ ਪ੍ਰਗਟਾਵਾ ਕੀਤਾ। ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਹੌਸਲਾ-ਅਫ਼ਜ਼ਾਈ ਕੀਤੀ ਗਈ।

Advertisement

ਇਸ ਮੌਕੇ ਸੰਬੋਧਨ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸਿੱਖ ਧਰਮ ਵਿੱਚ ਦਸਤਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਦਸਤਾਰ ਸਿਰਫ਼ ਸਿਰ ਦਾ ਸ਼ਿੰਗਾਰ ਨਹੀਂ, ਸਗੋਂ ਸਿੱਖ ਦੀ ਇੱਜ਼ਤ, ਸ਼ਹਾਦਤ ਅਤੇ ਅਟੱਲ ਪਛਾਣ ਦੀ ਨਿਸ਼ਾਨੀ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਘਰਾਂ ਵਿੱਚ ਵੀ ਨਿਯਮਤ ਤੌਰ ’ਤੇ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕੌਮ ਦੇ ਮਹਾਨ ਇਤਿਹਾਸ ਨਾਲ ਜੋੜਦਿਆਂ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਗੁਰਬਾਣੀ ਦੇ ਲੜ ਲਾਇਆ ਜਾਵੇ।

Advertisement

ਪ੍ਰਧਾਨ ਕਾਲਕਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਨੌਜਵਾਨ ਪੀੜ੍ਹੀ ਵਿੱਚ ਸਿੱਖੀ ਦੇ ਮੂਲ ਸਿਧਾਂਤਾਂ, ਅਨੁਸ਼ਾਸਨ ਅਤੇ ਸ਼ਹੀਦੀ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ।

ਗੁਰਮਤਿ ਸਮਾਗਮ ਕਰਵਾਇਆ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 41ਵਾਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਕਰਵਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਨਾਲ-ਨਾਲ ਦੂਰ-ਦੂਰ ਤੋਂ ਆਈ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸਿੱਖ ਕੌਮ ਨੂੰ ਆਪਣੇ ਮਹਾਨ ਇਤਿਹਾਸ, ਗੁਰੂ ਸਾਹਿਬਾਨ ਦੀ ਅਟੱਲ ਬਾਣੀ ਅਤੇ ਸ਼ਹੀਦੀ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Advertisement
×