DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Twisha Sharma Death case: CBI ਨੇ ਸੱਸ ਗਿਰੀਬਾਲਾ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (CBI) ਨੇ ਵੀਰਵਾਰ ਨੂੰ ਸਾਬਕਾ ਜੱਜ ਗਿਰੀਬਾਲਾ ਸਿੰਘ ਨੂੰ ਉਨ੍ਹਾਂ ਦੀ ਨੂੰਹ ਤਵਿਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਅਗਾਂਊਂ ਜ਼ਮਾਨਤ ਰੱਦ ਕੀਤੇ ਜਾਣ...

  • fb
  • twitter
  • whatsapp
  • whatsapp
featured-img featured-img
Twisha Sharma. Image credit/Social media
Advertisement

ਕੇਂਦਰੀ ਜਾਂਚ ਬਿਊਰੋ (CBI) ਨੇ ਵੀਰਵਾਰ ਨੂੰ ਸਾਬਕਾ ਜੱਜ ਗਿਰੀਬਾਲਾ ਸਿੰਘ ਨੂੰ ਉਨ੍ਹਾਂ ਦੀ ਨੂੰਹ ਤਵਿਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਅਗਾਂਊਂ ਜ਼ਮਾਨਤ ਰੱਦ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਹੋਈ ਹੈ।

ਅਧਿਕਾਰੀਆਂ ਮੁਤਾਬਕ, ਸੀ.ਬੀ.ਆਈ. ਦੀ ਟੀਮ ਨੇ ਗਿਰੀਬਾਲਾ ਸਿੰਘ ਨੂੰ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਭੋਪਾਲ ਦੇ ਬਾਗ ਮੁਗਲੀਆ ਐਕਸਟੈਂਸ਼ਨ ਇਲਾਕੇ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਛਗਿੱਛ ਕੀਤੀ। ਤਵਿਸ਼ਾ ਦਾ ਪਤੀ ਸਮਰਥ ਸਿੰਘ, ਜੋ ਕਿ ਪੇਸ਼ੇ ਤੋਂ ਵਕੀਲ ਹੈ, ਪਹਿਲਾਂ ਹੀ ਕੇਂਦਰੀ ਏਜੰਸੀ (CBI) ਦੀ ਹਿਰਾਸਤ ਵਿੱਚ ਹੈ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਹੁਣ ਇਨ੍ਹਾਂ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਉਨ੍ਹਾਂ ਦੇ ਬਿਆਨਾਂ ਦਾ ਮਿਲਾਨ ਕਰਨ ਅਤੇ 12 ਮਈ ਨੂੰ 33 ਸਾਲਾ ਤਵਿਸ਼ਾ ਦੀ ਮੌਤ ਦੇ ਹਾਲਾਤਾਂ ਬਾਰੇ ਹਿਰਾਸਤ ਵਿੱਚ ਪੁੱਛਗਿੱਛ ਕਰਨ ਦੀ ਯੋਜਨਾ ਬਣਾ ਰਹੀ ਹੈ। ਏਜੰਸੀ ਗਿਰੀਬਾਲਾ ਸਿੰਘ ਨੂੰ ਰਿਮਾਂਡ ਹਾਸਲ ਕਰਨ ਲਈ ਸਬੰਧਤ ਅਦਾਲਤ ਵਿੱਚ ਪੇਸ਼ ਕਰੇਗੀ।

Advertisement

Advertisement
×