ਦੋ ਮੁਲਜ਼ਮ ਤਿੰਨ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ
ਦਿੱਲੀ ਪੁਲੀਸ ਨੇ ਤਿੰਨ ਕਿਲੋ ਹੈਰੋਇਨ ਜ਼ਬਤ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡਿਪਟੀ ਕਮਿਸ਼ਨਰ ਆਫ ਪੁਲੀਸ, ਏ ਐੱਨ ਟੀ ਐੱਫ ਸੰਜੀਵ ਕੁਮਾਰ ਯਾਦਵ ਨੇ ਕਿਹਾ ਕਿ ਦਿੱਲੀ ਪੁਲੀਸ ਕ੍ਰਾਈਮ ਬ੍ਰਾਂਚ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐੱਨ ਟੀ...
Advertisement
ਦਿੱਲੀ ਪੁਲੀਸ ਨੇ ਤਿੰਨ ਕਿਲੋ ਹੈਰੋਇਨ ਜ਼ਬਤ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡਿਪਟੀ ਕਮਿਸ਼ਨਰ ਆਫ ਪੁਲੀਸ, ਏ ਐੱਨ ਟੀ ਐੱਫ ਸੰਜੀਵ ਕੁਮਾਰ ਯਾਦਵ ਨੇ ਕਿਹਾ ਕਿ ਦਿੱਲੀ ਪੁਲੀਸ ਕ੍ਰਾਈਮ ਬ੍ਰਾਂਚ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐੱਨ ਟੀ ਐੱਫ) ਨੇ ਛਤਰਪਤੀ ਸ਼ਿਵਾਜੀ ਪਾਰਕ ਆਊਟਰ ਰਿੰਗ ਰੋਡ, ਬਸਾਈ ਦਾਰਾਪੁਰ (ਪੱਛਮੀ ਦਿੱਲੀ) ਨੇੜੇ ਅੱਧੀ ਰਾਤ ਨੂੰ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਟੀਮ ਨੇ ਦੋ ਨਸ਼ਾ ਤਸਕਰਾਂ ਰਣਜੀਤ ਮਹਿਰਾ ਉਰਫ਼ ਕੰਨੂ (27) ਤੇ ਸੰਜਨਾ (26) ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਨਸ਼ਾ ਤਸਕਰ ਰਣਜੀਤ ਮਹਿਰਾ ਤੇ ਨਸ਼ੀਲੇ ਪਦਾਰਥ ਪ੍ਰਾਪਤ ਕਰਨ ਵਾਲੀ ਸੰਜਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਟੀਮ ਨੇ ਰਣਜੀਤ ਦੇ ਕਬਜ਼ੇ ਵਿੱਚੋਂ 2.785 ਕਿਲੋਗ੍ਰਾਮ ਹੈਰੋਇਨ ਅਤੇ ਸੰਜਨਾ ਤੋਂ 207 ਗ੍ਰਾਮ ਹੈਰੋਇਨ ਬਰਾਮਦ ਕੀਤੀ।
Advertisement
Advertisement
×

