ਕਤਲ ਦੀ ਸੁਪਾਰੀ ਲੈਣ ਵਾਲੇ ਦੋ ਗ੍ਰਿਫ਼ਤਾਰ

ਕਤਲ ਦੀ ਸੁਪਾਰੀ ਲੈਣ ਵਾਲੇ ਦੋ ਗ੍ਰਿਫ਼ਤਾਰ

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਫਰਵਰੀ

ਦਿੱਲੀ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਕਾਰਕੁਨ ਦੀ ਹੱਤਿਆ ਦੀ ਯੋਜਨਾ ਬਣਾਉਣ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਹੈ। ਦੱਖਣ-ਪੱਛਮੀ ਦਿੱਲੀ ਦੇ ਡਿਪਟੀ ਕਮਿਸ਼ਨਰ ਪੁਲੀਸ ਦਵਿੰਦਰ ਆਰੀਆ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਆਰ ਕੇ ਪੁਰਮ ਵਿੱਚ 25 ਸਾਲਾ ਸੁਖਵਿੰਦਰ ਸਿੰਘ ਤੇ 21 ਸਾਲਾ ਲਖਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਦੱਸਿਆ ਕਿ ਦੋਵਾਂ ਨੂੰ ਇੱਕ ਵਿਅਕਤੀ ਸੁਸ਼ੀਲ ਪੰਡਿਤ ਨੂੰ ਮਾਰਨ ਲਈ ਸੁਪਾਰੀ ਦਿੱਤੀ ਗਈ ਸੀ, ਜਿਸ ਦੀ ਪਛਾਣ ਫਰੀਦਕੋਟ ਦੇ ਰਾਜਕੁਮਾਰ ਵਜੋਂ ਹੋਈ ਸੀ। ਇਸ ਕੰਮ ਲਈ ਦੋਵਾਂ ਨੂੰ 10 ਲੱਖ ਰੁਪਏ ਦਿੱਤੇ ਜਾਣੇ ਸਨ। ਅਧਿਕਾਰੀ ਨੇ ਕਿਹਾ ਕਿ ਪੁਲੀਸ ਨੇ ਦੋਵਾਂ ਖ਼ਿਲਾਫ਼ ਭਾਰਤੀ ਦੰਡਾਵਲੀ ਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਡੀਸੀਪੀ ਨੇ ਦੱਸਿਆ ਕਿ ਪੁਲੀਸ ਨੂੰ ਦੋ ਪਿਸਤੌਲ, ਦੇਸੀ ਬੰਦੂਕ ਤੇ ਚਾਰ ਜ਼ਿੰਦਾ ਕਾਰਤੂਸ ਮਿਲੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All