ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਟਰਸਾਈਕਲ ਸਵਾਰ ਪਤੀ-ਪਤਨੀ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਦੋ ਕਾਬੂ

ਪਤਨੀ ਵੱਲੋਂ ਮੁਲਜ਼ਮਾਂ ਨੂੰ ਹਾਰਨ ਨਾ ਵਜਾਉਣ ਨੂੰ ਲੈ ਕੇ ਕੀਤੇ ਸਵਾਲ ਮਗਰੋਂ ਹੋਈ ਸੀ ਤਕਰਾਰ
Advertisement

ਇੱਥੋਂ ਦੇ ਅਜਮੇਰੀ ਗੇਟ ਇਲਾਕੇ ਨੇੜੇ ਸੜਕ ’ਤੇ ਹੋਈ ਤਕਰਾਰ ਤੋਂ ਬਾਅਦ ਮੋਟਰਸਾਈਕਲ ਸਵਾਰ ਪਤੀ ਪਤਨੀ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਘਟਨਾ 25 ਜੁਲਾਈ ਨੂੰ ਮੁਹੱਲਾ ਨਿਹਾਰੀਆਂ ਚੌਕ ਨੇੜੇ ਵਾਪਰੀ। ਸ਼ਿਕਾਇਤਕਰਤਾ ਆਪਣੀ ਪਤਨੀ ਅਤੇ ਬੱਚਿਆਂ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਜਿਸ ਨੂੰ ਇੱਕ ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਨੇ ਰੋਕ ਲਿਆ। ਡੀਸੀਪੀ ਨਿਧਿਨ ਵਾਲਸਨ ਨੇ ਦੱਸਿਆ ਕਿ ਸਕੂਟਰ ਸਵਾਰ ਵਿਅਕਤੀ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਓਵਰਟੇਕ ਕਰ ਰਹੇ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਪਿੱਛੇ ਬੈਠੀ ਪਤਨੀ ਨੇ ਸਕੂਟਰ ਸਵਾਰ ਵਿਅਕਤੀਆਂ ਨੂੰ ਓਵਰਟੇਕ ਕਰਦੇ ਸਮੇਂ ਹਾਰਨ ਨਾ ਬਜਾਉਣ ’ਤੇ ਸਵਾਲ ਕੀਤਾ। ਇਸ ਮਗਰੋਂ ਦੋਵਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ। ਇਸ ਦੌਰਾਨ ਸਕੂਟਰ ’ਤੇ ਪਿੱਛੇ ਬੈਠੇ ਵਿਅਕਤੀ ਨੇ ਆਪਣੀ ਪਿਸਤੌਲ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਕੂਟਰ ਸਵਾਰ ਮੁਲਜ਼ਮ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੀਸੀਟੀਵੀ ਤਸਵੀਰਾਂ ਅਤੇ ਸਥਾਨਕ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਅਮਨ ਉਰਫ਼ ਤੋਤਾ ਅਤੇ ਨੋਮਾਨ ਵਜੋਂ ਹੋਈ ਹੈ। ਪੁਲੀਸ ਇਸ ਮਾਮਲੇ ਵਿੱਚ ਅੱਗੇ ਦੀ ਜਾਂਚ ਕਰ ਰਹੀ ਹੈ।

Advertisement
Advertisement