ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੌਜੀ ਦੀ ਕੁੱਟਮਾਰ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦੱਖਣੀ ਦਿੱਲੀ ਦੇ -ਦੱਖਣੀ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਵਿੱਚ ਤਿੰਨ ਵਿਅਕਤੀਆਂ ਨੇ ਇੱਕ 48 ਸਾਲਾ ਫੌਜੀ ਕਰਨਲ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਉਸ ਦਾ ਸਾਮਾਨ ਲੁੱਟ ਲਿਆ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ...
Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਦੱਖਣੀ ਦਿੱਲੀ ਦੇ -ਦੱਖਣੀ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਵਿੱਚ ਤਿੰਨ ਵਿਅਕਤੀਆਂ ਨੇ ਇੱਕ 48 ਸਾਲਾ ਫੌਜੀ ਕਰਨਲ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਉਸ ਦਾ ਸਾਮਾਨ ਲੁੱਟ ਲਿਆ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਨੀਤ ਮਹਤੋ, ਚਾਣਕਿਆਪੁਰੀ ਨਿਵਾਸੀ, ਬੁੱਧਵਾਰ ਨੂੰ ਮਾਲਵੀਆ ਨਗਰ ਪੁਲੀਸ ਸਟੇਸ਼ਨ ਆਇਆ ਤੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਮੰਗਲਵਾਰ ਨੂੰ ਇਕ ਸੈਮੀਨਾਰ ’ਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਦੋਸਤ ਨਾਲ ਮਾਲਵੀਆ ਨਗਰ ਦੇ ਤ੍ਰਿਵੇਣੀ ਕੰਪਲੈਕਸ ’ਚ ਗਿਆ ਸੀ। ਡੀਸੀਪੀ (ਦੱਖਣੀ) ਚੰਦਨ ਚੌਧਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਤ ਕਰੀਬ 11.30 ਵਜੇ ਤ੍ਰਿਵੇਣੀ ਕੰਪਲੈਕਸ ਪਹੁੰਚਿਆ ਤੇ ਉੱਥੇ ਖੜ੍ਹੇ ਇੱਕ ਵਿਅਕਤੀ ਤੋਂ ਲਾਈਟਰ ਮੰਗਿਆ। ਇਸ ’ਤੇ ਵਿਅਕਤੀ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਸ਼ਿਕਾਇਤਕਰਤਾ ਨੇ ਉਸ ਨੂੰ ਧੱਕਾ ਦਿੱਤਾ ਤਾਂ ਉਸ ਨੇ ਦੋ ਹੋਰ ਵਿਅਕਤੀਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਉਹ ਉਸ ਦੀ ਕਾਰ ਵਿੱਚੋਂ ਉਸ ਦਾ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਲੈ ਗਏ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਵਿਅਕਤੀ ਉਸ ਦੀ ਕਾਰ ਵਿੱਚੋਂ ਉਸ ਦੇ ਦੋ ਮੋਬਾਈਲ ਫ਼ੋਨ, ਕ੍ਰੈਡਿਟ ਕਾਰਡ, ਵੋਟਰ ਆਈਡੀ ਕਾਰਡ ਅਤੇ 10,000 ਰੁਪਏ ਦੀ ਨਕਦੀ ਗਾਇਬ ਸੀ। ਡੀਸੀਪੀ ਨੇ ਕਿਹਾ ਕਿ ਮਾਲਵੀਆ ਨਗਰ ਪੁਲੀਸ ਸਟੇਸ਼ਨ ’ਚ ਕੇਸ ਦਰਜ ਕੀਤਾ ਗਿਆ ਸੀ। ਚੌਧਰੀ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਦੋ ਵਿਅਕਤੀਆਂ ਦੀ ਪਛਾਣ ਮਿਥੁਨ ਉਰਫ ਦੀਪਕ (22) ਵਾਸੀ ਚਿਰਾਗ ਡੱਲੀ ਅਤੇ ਮੁਕੁਲ (28) ਵਾਸੀ ਜਗਦੰਬਾ ਕੈਂਪ ਸ਼ੇਖ ਸਰਾਏ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

Advertisement
Advertisement