ਲੁੱਟ-ਖੋਹ ਦੇ ਦੋਸ਼ ਹੇਠ ਦੋ ਕਾਬੂ
ਪੱਤਰ ਪ੍ਰੇਰਕ ਏਲਨਾਬਾਦ, 2 ਅਗਸਤ ਪਿੰਡ ਢੁਕੜਾ ਦੇ ਸ਼ਰਾਬ ਦੇ ਠੇਕੇ ਤੋਂ ਪਿਸਤੌਲ ਦਿਖਾ ਕੇ ਹਜ਼ਾਰਾਂ ਰੁਪਏ ਦੀ ਹੋਈ ਲੁੱਟ ਦੇ ਮਾਮਲੇ ਨੂੰ ਪੁਲੀਸ ਨੇ ਸੁਲਝਾ ਲਿਆ ਹੈ। ਇੰਸਪੈਕਟਰ ਧਰਮਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
Advertisement
ਪੱਤਰ ਪ੍ਰੇਰਕ
ਏਲਨਾਬਾਦ, 2 ਅਗਸਤ
Advertisement
ਪਿੰਡ ਢੁਕੜਾ ਦੇ ਸ਼ਰਾਬ ਦੇ ਠੇਕੇ ਤੋਂ ਪਿਸਤੌਲ ਦਿਖਾ ਕੇ ਹਜ਼ਾਰਾਂ ਰੁਪਏ ਦੀ ਹੋਈ ਲੁੱਟ ਦੇ ਮਾਮਲੇ ਨੂੰ ਪੁਲੀਸ ਨੇ ਸੁਲਝਾ ਲਿਆ ਹੈ। ਇੰਸਪੈਕਟਰ ਧਰਮਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਹਰੀਸ਼ ਅਤੇ ਪਵਨ ਵਾਸੀ ਬਰਾਸਰੀ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸ਼ਰਾਬ ਠੇਕੇ ਦੇ ਕਰਿੰਦੇ ਰਾਜੀਵ ਵਾਸੀ ਮਾਨਕ ਦੀਵਾਨ ਦੀ ਸ਼ਿਕਾਇਤ ’ਤੇ ਚੌਪਟਾ ਥਾਣਾ ’ਚ 22 ਅਪਰੈਲ ਨੂੰ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਜਾਰੀ ਹੈ।
Advertisement
Advertisement
×

