ਨੋਇਡਾ, 11 ਅਪਰੈਲ
ਉਤਰ ਪ੍ਰਦੇਸ਼ ਦੇ ਨੋਇਡਾ ਜ਼ਿਲ੍ਹੇ ਦੇ ਬਹਿਲੋਲਪੁਰ ਵਿਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ ਤੇ 150 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਪੁਲੀਸ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ।-ਪੀਟੀਆਈ