ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਫੈਕਟਰੀ ਵਿੱਚ ਸਿਲੰਡਰ ਫਟਣ ਕਾਰਨ ਦੋ ਹਲਾਕ

ਪੱਤਰ ਪ੍ਰੇਰਕ ਨਵੀਂ ਦਿੱਲੀ, 1 ਜੁਲਾਈ ਦਿੱਲੀ ਦੀ ਪਲਾਸਟਿਕ ਮੋਲਡਿੰਗ ਫੈਕਟਰੀ ਵਿੱਚ ਅੱਜ ਇੱਕ ਸਿਲੰਡਰ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਅੱਜ ਦੁਪਹਿਰ ਕਰੀਬ 3.30 ਵਜੇ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 1 ਜੁਲਾਈ

Advertisement

ਦਿੱਲੀ ਦੀ ਪਲਾਸਟਿਕ ਮੋਲਡਿੰਗ ਫੈਕਟਰੀ ਵਿੱਚ ਅੱਜ ਇੱਕ ਸਿਲੰਡਰ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਅੱਜ ਦੁਪਹਿਰ ਕਰੀਬ 3.30 ਵਜੇ ਗੋਕਲਪੁਰੀ ਇਲਾਕੇ ਵਿੱਚ ਵਾਪਰੀ। ਇੱਥੇ ਇੱਕ ਕਿਰਾਏ ਦੇ ਮਕਾਨ ਵਿੱਚ ਫੈਕਟਰੀ ਚਲਾਈ ਜਾ ਰਹੀ ਸੀ। ਅੱਗ ਬਾਰੇ ਸੂਚਨਾ ਮਿਲਦੇ ਹੀ ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁੱਛ-ਪੜਤਾਲ ਕਰਨ ’ਤੇ ਪਤਾ ਲੱਗਾ ਕਿ ਚਾਰ ਵਿਅਕਤੀ ਜ਼ਖਮੀ ਹੋਏ ਸਨ, ਜਿਨ੍ਹਾਂ ’ਚੋਂ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰਾਂ ਨੂੰ ਜੀਟੀਬੀ ਹਸਪਤਾਲ ਲਿਜਾਇਆ ਗਿਆ। ਬਾਅਦ ਵਿੱਚ ਇੱਕ ਹੋਰ ਵਿਅਕਤੀ ਨੇ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਰੋਹਿਨੀ ਸੈਕਟਰ-22 ਦੇ ਵਸਨੀਕ ਬਬਲੂ (38) ਅਤੇ ਕਰਨ (60) ਵਜੋਂ ਹੋਈ ਹੈ।

Advertisement
Tags :
cylender blastਸਿਲੰਡਰਹਲਾਕਕਾਰਨਫੈਕਟਰੀਵਿੱਚ