ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੋ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਪੱਤਰ ਪ੍ਰੇਰਕ ਨਵੀਂ ਦਿੱਲੀ, 11 ਜੁਲਾਈ: ਲੰਘੀ ਰਾਤ ਨੂੰ ਉੱਤਰ-ਪੂਰਬੀ ਦਿੱਲੀ ਦੇ ਸੁਭਾਸ਼ ਪਾਰਕ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਦੱਸਿਆ ਕਿ ਦੋਵਾਂ ਨੂੰ 300 ਮੀਟਰ ਦੀ ਦੂਰੀ ਤੋਂ ਗੋਲੀ ਮਾਰੀ ਗਈ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 11 ਜੁਲਾਈ:

Advertisement

ਲੰਘੀ ਰਾਤ ਨੂੰ ਉੱਤਰ-ਪੂਰਬੀ ਦਿੱਲੀ ਦੇ ਸੁਭਾਸ਼ ਪਾਰਕ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਦੱਸਿਆ ਕਿ ਦੋਵਾਂ ਨੂੰ 300 ਮੀਟਰ ਦੀ ਦੂਰੀ ਤੋਂ ਗੋਲੀ ਮਾਰੀ ਗਈ ਤੇ ਉਹ ਇੱਕ ਦੂਜੇ ਨੂੰ ਜਾਣਦੇ ਸਨ। ਪੁਲੀਸ ਅਨੁਸਾਰ ਉਨ੍ਹਾਂ ਨੂੰ ਮੰਗਲਵਾਰ ਤੜਕੇ 2.30 ਵਜੇ ਘਟਨਾ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਪੁਲੀਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲੀਸ ਨੇ ਕਿਹਾ ਕਿ ਉਹ ਆਸਪਾਸ ਦੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਡੀਸੀਪੀ ਉੱਤਰ ਪੂਰਬ ਜੋਏ ਟਿਰਕੀ ਨੇ ਕਿਹਾ ਕਿ 300 ਮੀਟਰ ਦੇ ਘੇਰੇ ’ਚੋਂ ਦੋ ਵਿਅਕਤੀਆਂ ਨੂੰ ਗੋਲੀਆਂ ਮਾਰੀਆਂ ਗਈਆਂ। ਪਤਾ ਲੱਗਾ ਕਿ ਇੱਕ ਹੋਰ ਵਿਅਕਤੀ ਜਿਸ ਨੂੰ ਗੋਲੀ ਮਾਰ ਦਿੱਤੀ ਗਈ ਸੀ ਉਹ ਵੀ ਸੁਭਾਸ਼ ਪਾਰਕ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ, ‘‘ਦਿੱਲੀ ਪੁਲੀਸ ਹੁਣ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰ ਰਹੀ ਹੈ। ਅਸੀਂ ਚਸ਼ਮਦੀਦ ਗਵਾਹਾਂ ਤੋਂ ਪੁੱਛ ਪੜਤਾਲ ਕਰ ਰਹੇ ਹਾਂ। ਇਹ ਦੋਹਰੇ ਕਤਲ ਦਾ ਮਾਮਲਾ ਹੈ। ਹੋਰ ਜਾਂਚ ਕੀਤੀ ਜਾ ਰਹੀ ਹੈ।’’

Advertisement
Tags :
ਹੱਤਿਆਗੋਲੀਆਂਵਿਅਕਤੀਆਂ