ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਮਾਰਚ
ਦਿੱਲੀ ਵਿੱਚ ਲੁੱਟਖੋਹ ਤੇ ਬਲੈਕਮੇਲਿੰਗ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੌਮੀ ਰਾਜਧਾਨੀ ਦੇ ਦੱਖਣੀ ਜ਼ਿਲ੍ਹੇ ਵਿੱਚ ਇੱਕ ਖੁਸਰੇ ਨੇ ਡੇਟਿੰਗ ਐਪ ਰਾਹੀਂ ਇੱਕ ਨੌਜਵਾਨ ਨੂੰ ਆਪਣੇ ਚੁੰਗਲ ਵਿੱਚ ਫਸਾ ਲਿਆ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਡੇਟਿੰਗ ਐਪ ਰਾਹੀਂ ਨੌਜਵਾਨ ਦੀ ਕਿੰਨਰ ਨਾਲ ਦੋਸਤੀ ਹੋ ਗਈ ਅਤੇ ਫਿਰ ਉਸ ਨੂੰ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਪ੍ਰੇਸ਼ਾਨ ਨੌਜਵਾਨ ਨੇ ਪੁਲੀਸ ਕੋਲ ਸ਼ਿਕਾਇਤ ਕਰਨ ਦੀ ਗੱਲ ਕੀਤੀ ਤਾਂ ਮੁਲਜ਼ਮਾਂ ਨੇ ਉਸ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਨੇ ਮਹਿਰੌਲੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲੀਸ ਨੇ ਦੋ ਖੁਸਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।