DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ:ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਖ਼ਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ। ਬੈਂਸ ਇਥੋਂ ਦੇ ਭਾਰਤ ਮੰਡਪਮ...
  • fb
  • twitter
  • whatsapp
  • whatsapp
Advertisement

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਖ਼ਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ। ਬੈਂਸ ਇਥੋਂ ਦੇ ਭਾਰਤ ਮੰਡਪਮ ਵਿੱਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ ਭਾਰਤੀ ਸਿੱਖਿਆ ਸੰਮੇਲਨ ਵਿਚ ਭਾਗ ਲੈਣ ਲਈ ਆਏ ਹੋਏ ਸਨ।

ਕੌਮੀ ਪੱਧਰ ਦੇ ਕਰਵਾਏ ਗਏ ਇਸ ਸੰਮੇਲਨ ਵਿਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਵੀ ਇਸ ਸੰਮੇਲਨ ਵਿਚ ਹਾਜ਼ਰੀ ਭਰੀ ਗਈ। ਸ੍ਰੀ ਬੈਂਸ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ ਕੇਂਦਰ ਤੇ ਸੂਬਿਆਂ ਦੀ ਸਾਂਝੀ ਸੂਚੀ ਵਿਚ ਸ਼ਾਮਲ ਹੈ ਪਰ ਕੇਂਦਰ ਆਪਣਾ ਦਬਦਬਾ ਸੂਬਿਆਂ ਉੱਪਰ ਵਧਾਉਣ ਲਈ ਨਵੀਂ ਸਿੱਖਿਆ ਨੀਤੀ ਦੀ ਆੜ ਲੈ ਰਿਹਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਤਹਿਤ ਦਰਜ 22 ਭਾਸ਼ਾਵਾਂ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਬੋਲੀ ਤੇ ਪੜ੍ਹੀ ਜਾਂਦੀ ਹੋਣ ਦੇ ਬਾਵਜੂਦ ਸੀਬੀਐਸਸੀ ਵੱਲੋਂ ਸ਼ੁਰੂਆਤ ਵਿਚ ਪੰਜਾਬੀ ਨੂੰ ਜਰਮਨ,ਥਾਈ ਅਤੇ ਮੈਂਡਰਿਨ ਵਾਂਗ ਚੋਣਵੇਂ ਵਿਸ਼ੇ ਦੇ ਵਰਗ ਵਿਚ ਰੱਖਿਆ ਗਿਆ।

Advertisement

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਖ਼ਤ ਵਿਰੋਧ ਦਰਜ ਕਰਵਾਉਣ ਉਪਰੰਤ ਹੀ ਪੰਜਾਬੀ ਨੂੰ ਮੁੱਖ ਭਾਸ਼ਾ ਦੇ ਵਰਗ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸ਼ੁਰੂਆਤ ਵਿੱਚ ਦਾਅਵੇ ਕੀਤੇ ਗਏ ਸਨ ਕਿ ਨਵੀਂ ਸਿੱਖਿਆ ਨੀਤੀ ਨਾਲ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਪਰ ਇਨਾਂ ਦਾਅਵਿਆਂ ਦੇ ਉਲਟ ਕੇਂਦਰ ਖੇਤਰੀ ਭਾਸ਼ਾਵਾਂ ਨੂੰ ਚੋਣਵੇਂ ਵਿਸ਼ਿਆਂ ਵਿਚ ਰਖਕੇ ਖੇਤਰੀ ਭਾਸ਼ਾਵਾਂ ਦੇ ਦਰਜੇ ਨੂੰ ਘਟਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵੱਖਰੀ ਸਿਖਿਆ ਨੀਤੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਹ ਜਲਦ ਬਣਾਈ ਜਾਵੇਗੀ। ਉਨਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਪਰਦੇ ਹੇਠ ਕੇਂਦਰ ਦੇ ਕਿਸੇ ਵੀ ਅਜਿਹੇ ਕਦਮ ਨੂੰ ਬਰਦਾਸ਼ਤ ਨਹੀਂ ਕਰੇਗਾ ਜਿਸ ਨਾਲ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾਂ ਦੀ ਅਹਿਮੀਅਤ ਘਟੇ। ਉਨ੍ਹਾਂ ਕਿਹਾ ਪੰਜਾਬ ਪਹਿਲਾਂ ਹੀ ਆਪਣੀ ਸਿੱਖਿਆ ਨੀਤੀ ਦਾ ਐਲਾਨ ਕਰ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਸਰਬਪੱਖੀ ਵਿਕਾਸ ਲਈ ਸੁਹਿਰਦ ਤੇ ਸੰਜੀਦਾ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਰਾਜਸਥਾਨ ਵਿਚ ਸਕੂਲ ਦੀ ਇਮਾਰਤ ਡਿੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ ਤੇ ਵਿਚਾਰ ਚਰਚਾ ਤੱਕ ਨਹੀਂ ਕੀਤੀ ਗਈ ਅਤੇ ਨਾ ਹੀ ਮਾਸੂਮ ਬੱਚਿਆਂ ਦੀ ਮੌਤ 'ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸੰਮੇਲਨ ਵਿੱਚ ਮਿਡ-ਡੇ ਮੀਲ ਨਾਲ ਜੁੜੇ ਮਸਲੇ ਅਤੇ ਵਰਕਰਾਂ ਦੀ ਤਨਖਾਹ ਵਧਾਉਣ, ਸਕੂਲੀ ਵਰਦੀਆਂ ਦੇ ਪੈਸੇ ਕਈ ਸਾਲਾਂ ਤੋਂ ਨਾ ਵਧਾਏ ਜਾਣ ਵਰਗੇ ਅਹਿਮ ਮੁੱਦਿਆਂ ਤੇ ਚਰਚਾ ਹੀ ਨਹੀਂ ਕੀਤੀ ਗਈ ਜਦੋਂਕਿ ਪੰਜਾਬ ਵਿਚ ਗਰਮੀ ਤੇ ਸਰਦੀ ਲਈ ਵੱਖਰੀਆਂ ਸਕੂਲੀ ਵਰਦੀਆਂ ਦੀ ਜ਼ਰੂਰਤ ਹੁੰਦੀ ਹੈ। ਉਨਾਂ ਕਿਹਾ ਕਿ ਇਸ ਸੰਮੇਲਨ ਵਿੱਚ ਅਜੋਕੇ ਸਮੇਂ ਵਿੱਚ ਵਿਦਿਆ ਦੇ ਨਵੇਂ ਤਰੀਕਿਆਂ, ਬਲਾਕ ਚੇਨ, ਮਸ਼ੀਨੀ ਬੁੱਧੀਮਾਨਤਾ (AI) ਡਿਜੀਟਲ ਲਰਨਿੰਗ ਅਤੇ ਹੋਰ ਮੁੱਦੇ ਵਿਚਾਰੇ ਜਾਣੇ ਚਾਹੀਦੇ ਸਨ।

Advertisement
×