ਗੋਪਾਲ ਰਾਏ ਵੱਲੋਂ ਸੈਂਟਰਲ ਵਿਸਟਾ ਦਾ ਅਚਨਚੇਤ ਨਿਰੀਖਣ

ਗੋਪਾਲ ਰਾਏ ਵੱਲੋਂ ਸੈਂਟਰਲ ਵਿਸਟਾ ਦਾ ਅਚਨਚੇਤ ਨਿਰੀਖਣ

ਸੈਂਟਰਲ ਵਿਸਟਾ ਪ੍ਰਾਜਕੈਟ ਦਾ ਨਿਰੀਖਣ ਕਰਦੇ ਹੋਏ ਗੋਪਾਲ ਰਾਏ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਦਸੰਬਰ

ਦਿੱਲੀ ’ਚ ਪ੍ਰਦੂਸ਼ਣ ’ਤੇ ਕਾਬੂ ਪਾਉਣ ਦੇ ਮਕਸਦ ਨਾਲ ਹਰ ਤਰ੍ਹਾਂ ਦੇ ਨਿਰਮਾਣ ਕਾਰਜ ’ਤੇ ਪਾਬੰਦੀ ਦੇ ਬਾਵਜੂਦ ਸੈਂਟਰਲ ਵਿਸਟਾ ਪ੍ਰਾਜੈਕਟ ਦੇ ਅੰਦਰ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਿਕਾਇਤ ਮਿਲਣ ’ਤੇ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਸੈਂਟਰਲ ਵਿਸਟਾ ਦਾ ਅਚਨਚੇਤ ਨਿਰੀਖਣ ਕੀਤਾ ਤੇ ਉਥੇ ਕੰਮ ਚੱਲਦਾ ਦੇਖਿਆ। ਇਸ ਤੋਂ ਬਾਅਦ ਵਾਤਾਵਰਨ ਮੰਤਰੀ ਨੇ ਡੀਪੀਸੀਸੀ ਨੂੰ ਹੁਕਮਾਂ ਦੀ ਉਲੰਘਣਾ ਕਰਕੇ ਉਸਾਰੀ ਵਾਲੀ ਥਾਂ ’ਤੇ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀ ਕਾਰਜ ਕਰਵਾਉਣ ਲਈ ਸਬੰਧਤ ਏਜੰਸੀ ਸੀਪੀਡਬਲਿਊਡੀ ਨੂੰ ਦੋ ਵੱਖ-ਵੱਖ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਨਾਲ ਹੀ ਸੀਪੀਡਬਲਿਊਡੀ ਤੋਂ 2 ਦਸੰਬਰ ਤੱਕ ਜਵਾਬ ਮੰਗਿਆ ਹੈ।

ਵਾਤਾਵਰਨ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਕਾਰਨ ਉਸਾਰੀ ਦੇ ਕੰਮ ’ਤੇ ਪਾਬੰਦੀ ਦੇ ਬਾਵਜੂਦ ਸੈਂਟਰਲ ਵਿਸਟਾ ਪ੍ਰਾਜੈਕਟ ਦੇ ਅੰਦਰ ਕੰਮ ਚੱਲਦਾ ਪਾਇਆ ਗਿਆ। ਇਸ ’ਤੇ ਸੀਪੀਡਬਲਿਊਡੀ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿ ਇੱਥੇ ਕਿਸ ਆਧਾਰ ’ਤੇ ਅਤੇ ਕਿਸ ਦੇ ਹੁਕਮਾਂ ਅਨੁਸਾਰ ਕੰਮ ਚੱਲ ਰਿਹਾ ਹੈ। ਸੀਪੀਡਬਲਿਊਡੀ ਤੋਂ ਜਵਾਬ ਮਿਲਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਰਾਏ ਨੇ ਕਿਹਾ ਕਿ ਸਾਨੂੰ ਲਗਾਤਾਰ ਫੋਨ ’ਤੇ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਦਿੱਲੀ ’ਚ ਨਿਰਮਾਣ ਕਾਰਜਾਂ ’ਤੇ ਰੋਕ ਦੇ ਬਾਵਜੂਦ ਸੈਂਟਰਲ ਵਿਸਟਾ ਪ੍ਰਾਜੈਕਟ ਦੇ ਅੰਦਰ ਕੰਮ ਚੱਲ ਰਿਹਾ ਹੈ। ਡੀਪੀਸੀਸੀ ਵੱਲੋਂ ਇਸ ਸਬੰਧੀ ਦਿਸ਼ਾ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਨਿਯਮਾਂ ਦੀ ਉਲੰਘਣਾ ਲਈ ਸੀਪੀਡਬਲਿਊਡੀ ਨੂੰ ਇੱਕ ਵੱਖਰਾ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਗੋਪਾਲ ਰਾਏ ਨੇ ਦੱਸਿਆ ਕਿ ਸੀਪੀਡਬਲਿਊਡੀ ਤੋਂ 2 ਦਸੰਬਰ ਤੱਕ ਨੋਟਿਸ ਦਾ ਜਵਾਬ ਮੰਗਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All