DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Union Minister Resigns: ਕੇਂਦਰੀ ਮੰਤਰੀ ਮੰਡਲ ’ਚੋਂ ਜਾਰਜ ਕੂਰੀਅਨ ਦਾ ਅਸਤੀਫ਼ਾ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਪ੍ਰਵਾਨਗੀ

ਰਾਜ ਸਭਾ ਮੈਂਬਰੀ ਦੀ ਮਿਆਦ ਖ਼ਤਮ ਹੋਣ ਮਗਰੋਂ ਛੱਡਿਆ ਅਹੁਦਾ; ਭਾਜਪਾ ਨੇ ਇਸ ਵਾਰ ਚੋਣਾਂ ਵਿੱਚ ਨਹੀਂ ਦਿੱਤੀ ਸੀ ਟਿਕਟ, ਮੋਦੀ ਸਰਕਾਰ ’ਚ ਇਕਲੌਤੇ ਈਸਾਈ ਚਿਹਰੇ ਸਨ ਕੂਰੀਅਨ

  • fb
  • twitter
  • whatsapp
  • whatsapp
featured-img featured-img
ਕੇਂਦਰੀ ਮੰਤਰੀ ਮੰਡਲ ’ਚੋਂ ਜਾਰਜ ਕੂਰੀਅਨ ਦਾ ਅਸਤੀਫ਼ਾ।
Advertisement

Union Minister Resigns: ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਰਾਜ ਮੰਤਰੀ ਜਾਰਜ ਕੂਰੀਅਨ (George Kurian) ਨੇ ਰਾਜ ਸਭਾ ਮੈਂਬਰ ਵਜੋਂ ਆਪਣੀ ਮਿਆਦ ਖ਼ਤਮ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ (Council of Ministers) ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (BJP) ਨੇ ਹਾਲ ਹੀ ਵਿੱਚ ਹੋਈਆਂ ਰਾਜ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਨਾ ਬਣਾਉਣ ਦਾ ਫ਼ੈਸਲਾ ਕੀਤਾ ਸੀ। ਰਾਸ਼ਟਰਪਤੀ ਭਵਨ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।

ਜਾਰਜ ਕੂਰੀਅਨ (George Kurian) ਕੋਲ ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੇ ਨਾਲ-ਨਾਲ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਦੇ ਰਾਜ ਮੰਤਰੀ ਦਾ ਕਾਰਜਭਾਰ ਵੀ ਸੀ. ਰਾਸ਼ਟਰਪਤੀ ਭਵਨ ਦੀ ਪ੍ਰੈਸ ਨੋਟ ਮੁਤਾਬਕ, ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ’ਤੇ ਜਾਰਜ ਕੂਰੀਅਨ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।

Advertisement

ਮੋਦੀ ਸਰਕਾਰ ਦਾ ਇਕਲੌਤਾ ਈਸਾਈ ਚਿਹਰਾ

ਜਾਰਜ ਕੂਰੀਅਨ (George Kurian) ਮੌਜੂਦਾ ਕੇਂਦਰ ਸਰਕਾਰ ਵਿੱਚ ਸ਼ਾਇਦ ਇਕਲੌਤੇ ਅਜਿਹੇ ਮੰਤਰੀ ਸਨ, ਜੋ ਈਸਾਈ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦੀ ਰਾਜ ਸਭਾ ਦੀ ਮਿਆਦ ਲੰਘੀ 21 ਜੂਨ ਨੂੰ ਖ਼ਤਮ ਹੋ ਗਈ ਸੀ।

Advertisement

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਦੇ ਦੋ ਮੈਂਬਰਾਂ- ਰਵਨੀਤ ਸਿੰਘ ਬਿੱਟੂ ਅਤੇ ਜਾਰਜ ਕੂਰੀਅਨ, ਦੀ ਰਾਜ ਸਭਾ ਮਿਆਦ ਖ਼ਤਮ ਹੋ ਰਹੀ ਸੀ, ਪਰ ਇਸ ਦੇ ਬਾਵਜੂਦ ਭਾਜਪਾ ਹਾਈਕਮਾਂਡ ਵੱਲੋਂ 18 ਜੂਨ ਨੂੰ ਹੋਈਆਂ ਰਾਜ ਸਭਾ ਚੋਣਾਂ ਲਈ ਇਨ੍ਹਾਂ ਦੋਵਾਂ ਆਗੂਆਂ ਨੂੰ ਦੁਬਾਰਾ ਨਾਮਜ਼ਦ ਨਹੀਂ ਕੀਤਾ ਗਿਆ ਸੀ. ਰਾਜ ਸਭਾ ਦੀ ਟਿਕਟ ਨਾ ਮਿਲਣ ਕਾਰਨ ਹੁਣ ਨਿਯਮਾਂ ਮੁਤਾਬਕ ਕੂਰੀਅਨ ਨੂੰ ਆਪਣੇ ਮੰਤਰੀ ਅਹੁਦੇ ਤੋਂ ਲਾਂਭੇ ਹੋਣਾ ਪਿਆ ਹੈ।

Advertisement
×