ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਹਾਰ ਦੇ ਏਡੀਜੀ ਦੇ ਬਿਆਨ ਦੀ ਨਿਖੇਧੀ

ਸੰਯੁਕਤ ਕਿਸਾਨ ਮੋਰਚਾ ਨੇ ਬਿਹਾਰ ਦੇ ਏਡੀਜੀ (ਹੈੱਡਕੁਆਰਟਰ) ਕੁੰਦਨ ਕ੍ਰਿਸ਼ਨਨ ਦੇ ਕਿਸਾਨ ਵਿਰੋਧੀ ਬਿਆਨ ਦੀ ਨਿਖੇਧੀ ਕੀਤੀ ਹੈ। ਕੁੰਦਨ ਕ੍ਰਿਸ਼ਨਨ ਨੇ ਕਿਹਾ ਸੀ ਕਿ ਅਪਰੈਲ ਤੋਂ ਜੂਨ ਤੱਕ ਜਦੋਂ ਕਿਸਾਨਾਂ ਕੋਲ ਵਧੇਰੇ ਵਿਹਲਾ ਸਮਾਂ ਹੁੰਦਾ ਹੈ ਜਿਸ ਕਾਰਨ ਅਪਰਾਧਿਕ ਘਟਨਾਵਾਂ...
Advertisement

ਸੰਯੁਕਤ ਕਿਸਾਨ ਮੋਰਚਾ ਨੇ ਬਿਹਾਰ ਦੇ ਏਡੀਜੀ (ਹੈੱਡਕੁਆਰਟਰ) ਕੁੰਦਨ ਕ੍ਰਿਸ਼ਨਨ ਦੇ ਕਿਸਾਨ ਵਿਰੋਧੀ ਬਿਆਨ ਦੀ ਨਿਖੇਧੀ ਕੀਤੀ ਹੈ। ਕੁੰਦਨ ਕ੍ਰਿਸ਼ਨਨ ਨੇ ਕਿਹਾ ਸੀ ਕਿ ਅਪਰੈਲ ਤੋਂ ਜੂਨ ਤੱਕ ਜਦੋਂ ਕਿਸਾਨਾਂ ਕੋਲ ਵਧੇਰੇ ਵਿਹਲਾ ਸਮਾਂ ਹੁੰਦਾ ਹੈ ਜਿਸ ਕਾਰਨ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾਂਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਏਡੀਜੀ ਨੇ ਆਪਣੀ ਨਾਕਾਮੀ ਲੁਕਾਉਣ ਲਈ ਅਜਿਹਾ ਬਿਆਨ ਦਿੱਤਾ ਹੈ। ਐੱਸਕੇਐੱਮ ਬਿਹਾਰ ਸਟੇਟ ਕਮੇਟੀ ਨੇ ਇਸ ਸਬੰਧੀ 22 ਜੁਲਾਈ ਨੂੰ ਜ਼ਿਲ੍ਹਾ, ਸਬ-ਡਿਵੀਜ਼ਨਲ ਅਤੇ ਬਲਾਕ ਸੈਂਟਰਾਂ ’ਤੇ ਏਡੀਜੀ ਕੁੰਦਨ ਕ੍ਰਿਸ਼ਨਨ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁਤਲੇ ਸਾੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਅਧਿਕਾਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਅਤੇ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਵੀ ਕੀਤਾ।

Advertisement
Advertisement