ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਸੈਂਟਰਲ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲੈਣ ਸਬੰਧੀ ਇਕ ਸਾਂਝਾ ਟੈਸਟ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਟੈਸਟ ਬਾਰ੍ਹਵੀਂ ਕਲਾਸ ਪਾਸ ਕਰ ਚੁੱਕੇ ਵਿਦਿਆਰਥੀਆਂ ਜਾਂ ਜਿਹੜੇ ਵਿਦਿਆਰਥੀ ਇਸ ਸਾਲ ਬਾਰ੍ਹਵੀਂ ਵਿੱਚ ਹਨ, ਉਨ੍ਹਾਂ ਲਈ ਰੱਖਿਆ ਜਾ ਰਿਹਾ ਹੈ। ਇਹ ਟੈਸਟ ਕਿਸੇ ਵੀ ਸੈਂਟਰਲ ਯੂਨੀਵਰਸਿਟੀ ਦੇ ਕਾਲਜ ਵਿਚ ਦਾਖ਼ਲਾ ਲੈਣ ਲਈ ਲਾਜ਼ਮੀ ਤੌਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਦਿਆਰਥੀ ਅਤੇ ਮਾਪਿਆਂ ਲਈ 10 ਅਪਰੈਲ ਨੂੰ ਇਕ ਵੈਬਿਨਾਰ ਕਰਵਾਇਆ ਜਾ ਰਿਹਾ ਹੈ। -ਪੱਤਰ ਪ੍ਰੇਰਕ