DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋਕ ਸਭਾ ’ਚ ਚੀਨ ਸਰਹੱਦ ਅਤੇ ਜਨਰਲ ਨਰਵਣੇ ਦੀ ਅਣਪ੍ਰਕਾਸ਼ਿਤ ਕਿਤਾਬ ’ਤੇ ਹੰਗਾਮਾ

ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਸੱਤਾ ਪੱਖ ਦਾ ਤਿੱਖਾ ਵਿਰੋਧ; ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

  • fb
  • twitter
  • whatsapp
  • whatsapp
featured-img featured-img
Leader of Opposition in the Lok Sabha Rahul Gandhi speaks in the House during the Budget session of Parliament in New Delhi on Monday. Photo: PTI
Advertisement

Lok Sabha: ਲੋਕ ਸਭਾ ਵਿੱਚ ਸੋਮਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਫੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਦੀ ਇਕ ਅਣਪ੍ਰਕਾਸ਼ਿਤ ਕਿਤਾਬ (ਯਾਦਨਾਮੇ) ਦਾ ਹਵਾਲਾ ਦੇਣਾ ਸ਼ੁਰੂ ਕੀਤਾ। ਰਾਹੁਲ ਗਾਂਧੀ ਸਾਲ 2020 ਵਿੱਚ ਚੀਨ ਨਾਲ ਹੋਏ ਸਰਹੱਦੀ ਵਿਵਾਦ ਬਾਰੇ ਬੋਲਣਾ ਚਾਹੁੰਦੇ ਸਨ, ਜਿਸ ’ਤੇ ਭਾਜਪਾ ਮੈਂਬਰਾਂ ਨੇ ਸਖ਼ਤ ਇਤਰਾਜ਼ ਜਤਾਇਆ।

ਸਪੀਕਰ ਓਮ ਬਿਰਲਾ ਨੇ ਸਪੱਸ਼ਟ ਰੂਲਿੰਗ ਦਿੱਤੀ ਕਿ ਅਜਿਹੀ ਕਿਸੇ ਕਿਤਾਬ ਜਾਂ ਲੇਖ ਦਾ ਹਵਾਲਾ ਨਹੀਂ ਦਿੱਤਾ ਜਾ ਸਕਦਾ ਜੋ ਅਜੇ ਤੱਕ ਪ੍ਰਕਾਸ਼ਿਤ ਹੀ ਨਹੀਂ ਹੋਈ। ਵਾਰ-ਵਾਰ ਪੈਦਾ ਹੋਏ ਰੁਕਾਵਟਾਂ ਕਾਰਨ ਸਦਨ ਦੀ ਕਾਰਵਾਈ ਪਹਿਲਾਂ ਕਈ ਵਾਰ ਰੋਕਣੀ ਪਈ ਅਤੇ ਅੰਤ ਵਿੱਚ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

Advertisement

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਹੁਲ ਗਾਂਧੀ ’ਤੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਹਥਿਆਰਬੰਦ ਸੈਨਾਵਾਂ ਦਾ ਮਨੋਬਲ ਡੇਗਣ ਦਾ ਦੋਸ਼ ਲਾਇਆ।

Advertisement

ਰਿਜੀਜੂ ਨੇ ਕਿਹਾ ਕਿ ਰਾਹੁਲ ਗਾਂਧੀ ਆਪਣੇ ਆਪ ਨੂੰ ਸੰਸਦ ਅਤੇ ਨਿਯਮਾਂ ਤੋਂ ਉੱਪਰ ਸਮਝਦੇ ਹਨ ਅਤੇ ਉਨ੍ਹਾਂ ਨੂੰ ਚੀਨ ਸਰਹੱਦ ਦੇ ਮੁੱਦੇ ’ਤੇ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ। ਦੂਜੇ ਪਾਸੇ, ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਸਰਕਾਰ ਫੌਜ ਮੁਖੀ ਦੀਆਂ ਯਾਦਾਂ ਤੋਂ ਇੰਨੀ ਕਿਉਂ ਡਰ ਰਹੀ ਹੈ? ਉਨ੍ਹਾਂ ਕਿਹਾ ਕਿ ਕੌਮੀਂ ਸੁਰੱਖਿਆ ਤੋਂ ਮਹੱਤਵਪੂਰਨ ਕੁਝ ਵੀ ਨਹੀਂ ਹੈ ਅਤੇ ਉਹ ਭਾਜਪਾ ਸਾਂਸਦ ਤੇਜਸਵੀ ਸੂਰਿਆ ਵੱਲੋਂ ਕਾਂਗਰਸ ਦੀ ਦੇਸ਼ਭਗਤੀ ’ਤੇ ਚੁੱਕੇ ਸਵਾਲਾਂ ਦਾ ਜਵਾਬ ਦੇ ਰਹੇ ਸਨ।

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਰਾਹੁਲ ਗਾਂਧੀ ਦਾ ਸਮਰਥਨ ਕਰਦਿਆਂ ਕਿਹਾ ਕਿ ਚੀਨ ਦਾ ਮੁੱਦਾ ਬੇਹੱਦ ਸੰਵੇਦਨਸ਼ੀਲ ਹੈ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਇਸ ’ਤੇ ਬੋਲਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ।

Advertisement
×