DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਸੰਸਦ ’ਚ ਹੰਗਾਮਾ: ਲੋਕ ਸਭਾ ਦੀ ਕਾਰਵਾਈ ਮੁਲਤਵੀ

ਵਿਰੋਧੀ ਧਿਰ ਨੇ ਲਾਏ ’ਵਪਾਰ ਸਮਝੌਤਾ ਵਾਪਸ ਲਓ’ ਦੇ ਨਾਅਰੇ

  • fb
  • twitter
  • whatsapp
  • whatsapp
featured-img featured-img
(Sansad TV via PTI Photo)
Advertisement

ਵੀਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅੰਤਰਿਮ ਵਪਾਰ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰ ਨੇ ਜ਼ਬਰਦਸਤ ਹੰਗਾਮਾ ਕੀਤਾ। ਜਿਵੇਂ ਹੀ ਪ੍ਰਸ਼ਨ ਕਾਲ ਸ਼ੁਰੂ ਹੋਇਆ, ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਕਈ ਮੈਂਬਰ ਸਦਨ ਦੇ ਵਿਚਾਲੇ (ਵੈੱਲ) ਤੱਕ ਪਹੁੰਚ ਗਏ ਅਤੇ ‘ਵਪਾਰ ਸਮਝੌਤਾ ਵਾਪਸ ਲਓ’ ਦੇ ਨਾਅਰੇ ਲਾਏ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਇਸ ਸਮਝੌਤੇ ਵਿੱਚ ਖੇਤੀਬਾੜੀ ਸੈਕਟਰ ਨੂੰ ਲੈ ਕੇ ਦਿੱਤੀਆਂ ਗਈਆਂ ਛੋਟਾਂ ਭਾਰਤੀ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। ਇਸ ਦੇ ਨਾਲ ਹੀ ਨਵੇਂ ਲੇਬਰ ਕੋਡ ਨੂੰ ਵਾਪਸ ਲੈਣ ਦੀ ਮੰਗ ਵੀ ਚੁੱਕੀ ਗਈ।

Advertisement

ਸਦਨ ਦੀ ਪ੍ਰਧਾਨਗੀ ਕਰ ਰਹੇ ਕ੍ਰਿਸ਼ਨਾ ਪ੍ਰਸਾਦ ਤੇਨੇਤੀ ਨੇ ਪ੍ਰਦਰਸ਼ਨ ਕਰ ਰਹੇ ਮੈਂਬਰਾਂ ਨੂੰ ਵਾਰ-ਵਾਰ ਆਪਣੀਆਂ ਸੀਟਾਂ ’ਤੇ ਜਾਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਦਨ ਦੇ ਅੰਦਰ ਤਖ਼ਤੀਆਂ ਦਿਖਾਉਣਾ ਨਿਯਮਾਂ ਦੇ ਖ਼ਿਲਾਫ਼ ਹੈ। ਭਾਰੀ ਸ਼ੋਰ-ਸ਼ਰਾਬੇ ਕਾਰਨ ਸਿਰਫ਼ ਸੱਤ ਮਿੰਟ ਹੀ ਕਾਰਵਾਈ ਚੱਲ ਸਕੀ, ਜਿਸ ਦੌਰਾਨ ਸਿਰਫ਼ ਇੱਕ ਸਵਾਲ ਹੀ ਲਿਆ ਜਾ ਸਕਿਆ। ਹੰਗਾਮਾ ਵਧਦਾ ਦੇਖ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

Advertisement

Advertisement
×