DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Election Commission ਦੀ 'X' ਪੋਸਟ 'ਤੇ ਹੰਗਾਮਾ: ਭਾਜਪਾ ਦੇ ਇਸ਼ਾਰਿਆਂ 'ਤੇ ਚੱਲ ਰਹੀ ਸੰਸਥਾ: ਕੇਜਰੀਵਾਲ

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਬੰਗਾਲ ਚੋਣਾਂ ਸਬੰਧੀ ਇੱਕ ਪੋਸਟ ਸਾਂਝੀ ਕੀਤੀ, ਜਿਸ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ 'ਤੇ ਆਪਣੀ ਨਾਰਾਜ਼ਗੀ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਬੰਗਾਲ ਚੋਣਾਂ ਸਬੰਧੀ ਇੱਕ ਪੋਸਟ ਸਾਂਝੀ ਕੀਤੀ, ਜਿਸ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ।

ਅਰਵਿੰਦ ਕੇਜਰੀਵਾਲ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਤੋਂ ਚੋਣ ਕਮਿਸ਼ਨ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਲਿਖਿਆ, "ਇਹ ਕਹਿਣ ਦੀ ਲੋੜ ਨਹੀਂ ਕਿ ਚੋਣ ਕਮਿਸ਼ਨ ਭਾਜਪਾ ਤੋਂ ਸਿੱਧੇ ਨਿਰਦੇਸ਼ ਲੈ ਰਿਹਾ ਹੈ ਅਤੇ ਇਸ ਦੇ ਕੰਟਰੋਲ ਵਿੱਚ ਕੰਮ ਕਰ ਰਿਹਾ ਹੈ। ਇਹ ਹੁਣ ਸਭ ਨੂੰ ਪਤਾ ਹੈ ਅਤੇ ਬਹੁਤ ਹੀ ਮੰਦਭਾਗਾ ਹੈ। ਘੱਟੋ ਘੱਟ ਅਜਿਹੀ ਭਾਸ਼ਾ ਵਿੱਚ ਟਵੀਟ ਕਰਕੇ ਜਨਤਕ ਤੌਰ 'ਤੇ ਇੰਨੀ ਮਹੱਤਵਪੂਰਨ ਸੰਸਥਾ ਦੀ ਸਾਖ ਨੂੰ ਖਰਾਬ ਨਾ ਕਰੋ।"

Advertisement

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਟੀਐਮਸੀ ਦਾ ਹਵਾਲਾ ਦਿੰਦੇ ਹੋਏ ਬੰਗਾਲ ਚੋਣਾਂ ਬਾਰੇ ਪੋਸਟ ਕੀਤੀ, ਜਿਸ ਵਿੱਚ ਲਿਖਿਆ ਗਿਆ ਸੀ ਕਿ "ਚੋਣ ਕਮਿਸ਼ਨ ਦਾ ਤ੍ਰਿਣਮੂਲ ਕਾਂਗਰਸ ਨੂੰ ਸਪੱਸ਼ਟ ਸੰਦੇਸ਼: ਇਸ ਵਾਰ, ਪੱਛਮੀ ਬੰਗਾਲ ਵਿੱਚ ਚੋਣਾਂ ਡਰ, ਹਿੰਸਾ, ਧਮਕੀਆਂ, ਉਕਸਾਉਣ, ਛਾਪੇਮਾਰੀ ਅਤੇ ਬੂਥ ਤੋਂ ਮੁਕਤ ਹੋਣਗੀਆਂ।" ਇਸੇ ਸੰਦੇਸ਼ ਨੂੰ ਆਧਾਰ ਬਣਾ ਕੇ ਆਮ ਆਦਮੀ ਪਾਰਟੀ ਦੇ ਆਗੂ ਕੇਜਰੀਵਾਲ ਨੇ ਸਿਆਸੀ ਹੱਲਾ ਬੋਲਿਆ ਹੈ। ਉਧਰ ਟੀਐਮਸੀ ਵੱਲੋਂ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Advertisement

Advertisement
×