ਪ੍ਰੀਖਿਆਵਾਂ ’ਚ ਨੇਤਰਹੀਣਾਂ ਲਈ ਸਕਰੀਨ ਰੀਡਰ ਮੁਹੱਈਆ ਕਰਵਾਏਗੀ ਯੂ ਪੀ ਐੱਸ ਸੀ
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐੱਸ ਸੀ) ਨੇ ਆਪਣੀਆਂ ਪ੍ਰੀਖਿਆਵਾਂ ਵਿੱਚ ਨੇਤਰਹੀਣ ਉਮੀਦਵਾਰਾਂ ਲਈ ਸਕਰੀਨ ਰੀਡਰ ਸਾਫਟਵੇਅਰ ਮੁਹੱਈਆ ਕਰਨ ਦਾ ਫ਼ੈਸਲਾ ਕੀਤਾ ਹੈ। ਯੂ ਪੀ ਐੱਸ ਸੀ ਨੇ ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰ ਕੇ...
Advertisement
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐੱਸ ਸੀ) ਨੇ ਆਪਣੀਆਂ ਪ੍ਰੀਖਿਆਵਾਂ ਵਿੱਚ ਨੇਤਰਹੀਣ ਉਮੀਦਵਾਰਾਂ ਲਈ ਸਕਰੀਨ ਰੀਡਰ ਸਾਫਟਵੇਅਰ ਮੁਹੱਈਆ ਕਰਨ ਦਾ ਫ਼ੈਸਲਾ ਕੀਤਾ ਹੈ। ਯੂ ਪੀ ਐੱਸ ਸੀ ਨੇ ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰ ਕੇ ਦਿੱਤੀ। ਯੂ ਪੀ ਐੱਸ ਸੀ ਨੇ ਕਿਹਾ ਕਿ ਜਿਵੇਂ ਹੀ ਪ੍ਰੀਖਿਆ ਕੇਂਦਰਾਂ ’ਤੇ ਲੋੜੀਂਦਾ ਬੁਨਿਆਦੀ ਢਾਂਚਾ, ਸਾਫਟਵੇਅਰ ਅਤੇ ਸੁਰੱਖਿਅਤ ਟੈਸਟਿੰਗ ਯਕੀਨੀ ਹੋ ਜਾਵੇਗੀ, ਇਹ ਸਹੂਲਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਮਿਸ਼ਨ ਐਕਸੈਸੀਬਿਲਿਟੀ ਨਾਮ ਦੀ ਸੰਸਥਾ ਨੇ ਪਟੀਸ਼ਨ ਦਾਇਰ ਕਰ ਕੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਨੇਤਰਹੀਣਾਂ ਲਈ ਮੌਕਿਆਂ ਦੀ ਘਾਟ ਦਾ ਮੁੱਦਾ ਉਠਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ। -ਪੀਟੀਆਈ
Advertisement
Advertisement
Advertisement
×

