ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਦਸੰਬਰ
ਇਥੇ ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਸਰਕਾਰ ‘ਡੀਡੀਐਮਏ’ ਨੂੰ ਜਨਤਕ ਥਾਵਾਂ ’ਤੇ ਦਾਖ਼ਲੇ ਲਈ 15 ਦਸੰਬਰ ਤੱਕ ਐਂਟੀ-ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨੂੰ ਲਾਜ਼ਮੀ ਬਣਾਉਣ ਤੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਲਈ ਨਕਦ ਇਨਾਮਾਂ, ਛੋਟਾਂ ਤੇ ਲਾਟਰੀ ਦਾ ਤਜਵੀਜ਼ ਦੇਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਸਤਾਵ ਵੀ ਕੀਤਾ ਜਾ ਸਕਦਾ ਹੈ ਕਿ ਅਗਲੇ ਸਾਲ 31 ਮਾਰਚ ਤੱਕ ਜਨਤਕ ਸਥਾਨਾਂ ਜਿਵੇਂ ਕਿ ਮਾਲ ਤੇ ਮੈਟਰੋ ਸਟੇਸ਼ਨਾਂ ’ਤੇ ਦਾਖਲੇ ਲਈ ਪੂਰੀ ਤਰ੍ਹਾਂ ਟੀਕਾਕਰਨ ਕਰਵਾਉਣਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਯੂਰਪੀਅਨ ਦੇਸ਼ਾਂ ਦੀਆਂ ਉਦਾਹਰਣਾਂ ਦਾ ਹਵਾਲਾ ਦਿੱਤਾ ਜਿਨ੍ਹਾਂ ਨੇ ਵੈਕਸੀਨ ਟਰਾਂਸਪੋਰਟ ਪ੍ਰਣਾਲੀ ਨੂੰ ਅਪਣਾਇਆ ਹੈ ਜਿਸ ਨਾਲ ਟੀਕਾਕਰਣ ਤੋਂ ਬਿਨਾਂ ਜਨਤਕ ਸਥਾਨਾਂ ਤੱਕ ਪਹੁੰਚ ਨੂੰ ਸੀਮਤ ਕੀਤਾ ਗਿਆ ਹੈ।